ਚੰਡੀਗੜ੍ਹ 9 ਮਾਰਚ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਓਰੋ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਜਾਇਦਾਦ ਸ਼ਾਖਾ ਵਿਖੇ ਤਾਇਨਾਤ ਹਰਜਿੰਦਰ ਸਿੰਘ ਕਲਰਕ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2002 ਤੋਂ 2007 ਦੇ ਸਮੇਂ ਦੌਰਾਨ ਹਰਜਿੰਦਰ ਸਿੰਘ ਕਲਰਕ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਜਿਸ ਵਿਚ ਇਸ ਕਲਰਕ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 6.42 ਲੱਖ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ 91.50 ਫੀਸਦੀ ਵੱਧ ਬਣਦਾ ਹੈ।
ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਕਿ ਹਰਜਿੰਦਰ ਸਿੰਘ ਕਲਰਕ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਹੈ ਅਤੇ ਜਿਸ ਵਿਚ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।
Sangrur News :ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ‘ਆਪ’ ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ
ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ 'ਆਪ' ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ ਸੰਗਰੂਰ, 26 ਅਪ੍ਰੈਲ( ਵਿਸ਼ਵ ਵਾਰਤਾ)-ਸੰਗਰੂਰ ਨਗਰ ਕੌਂਸਲ...