ਚੰਡੀਗੜ੍ਹ 13 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਸ ਬਿਊਰੋ ਵੱਲੋ ਭ੍ਰਿਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਆਰਥਿਕ ਅਪਰਾਧ ਸ਼ਾਖਾ, ਜਿਲਾ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇਕ ਥਾਣੇਦਾਰ ਨੂੰ 16,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਥਾਣੇਦਾਰ ਜਗਸੀਰ ਸਿੰਘ ਨੂੰ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਵਾਸੀ ਬਰੇਟਾ, ਮਾਨਸਾ ਦੀ ਸ਼ਿਕਾਇਤ ‘ਤੇ 16,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਖਿਲਾਫ ਦਿੱਤੀ ਦਰਖਾਸਤ ਨੂੰ ਦਾਖਲ ਦਫਤਰ ਕਰਵਾਉਣ ਲਈ ਉਕਤ ਥਾਣੇਦਾਰ ਵਲੋਂ 25000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 16,000 ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 16,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ
Amritsar: ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ
Amritsar : ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ - ਮੌਕੇ ਤੇ ਹੋਈ ਮੌਤ - ਮਾਮਲੇ ਦੀ...