ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ

41
Advertisement

ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਕਲਾਸ ਦਾ ਨਤੀਜਾ

 

ਚੰਡੀਗੜ੍ਹ,26ਮਈ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ 10ਵੀਂ ਸ਼੍ਰੇਣੀ ਦੀ ਪ੍ਰੀਖਿਆ ਕਰਵਾਈ ਗਈ ਸੀ। 10ਵੀਂ ਕਲਾਸ ਵਿਚੋਂ ਫਰੀਦਕੋਟ ਜ਼ਿਲ੍ਹੇ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਸਬੰਧਤ ਪਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ www,pseb.ac.in ਅਤੇ www.indiaresults.com ‘ਤੇ ਉਪਲਬਧ ਕਰਵਾਇਆ ਜਾਵੇਗਾ। ਇਨ੍ਹਾਂ ਵੈੱਬ-ਸਾਈਟਜ਼ ਤੋਂ ਸਬੰਧਤ ਪਰੀਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।

Advertisement