ਹੁਸ਼ਿਆਰਪੁਰ , 7 ਜੁਲਾਈ (ਵਿਸ਼ਵ ਵਾਰਤਾ)- ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਪੁਸਤਕ ਰਿਲੀਜ਼ ਸਮਾਰੋਹ ਮੌਕੇ ਕਾਲਜ ਦੇ ਦੋ ਵਿਦਿਆਰਥੀਆਂ ਵਲੋਂ ਲਿਖਤ ਦੋ ਬਾਲ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਵਾਦ ਦਿੱਤੀ ਅਤੇ ਚੰਗਾ ਸਾਹਿਤ ਪੜ੍ਹਨ ਲਈ ਪ੍ਰੇਰਿਤ ਕੀਤਾ। ਰਿਲੀਜ਼ ਕੀਤੀ ਪਹਿਲੀ ਪੁਸਤਕ ਵਿਦਿਆਰਥੀ ਸੁਖਮਨ ਸਿੰਘ ਵਲੋਂ ਲਿਖੀ ‘ਦੁਨੀਆ ਦੇ ਰੰਗ’ ਬਾਰੇ ਵਿਚਾਰ ਪੇਸ਼ ਕਰਦਿਆਂ ਬਾਲ ਸਾਹਿਤਕਾਰ ਬਲਜਿੰਦਰ ਮਾਨ ਨੇ ਕਿਹਾ ਕਿ ਸੁਖਮਨ ਦੀ ਇਹ ਪੁਸਤਕ ਬਾਲ ਮਨਾਂ ਦੀ ਹਾਣੀ ਹੈ ਜਿਸ ਵਿੱਚ ਦਰਜ ਕਵਿਤਾਵਾਂ ਅਤੇ ਕਹਾਣੀਆਂ ਰਸ ਭਰਪੂਰ ਹਨ। ਰਿਲੀਜ਼ ਕੀਤੀ ਦੂਜੀ ਕਿਤਾਬ ਵਿਦਿਆਰਥਣ ਰੋਹਿਮ ਸੈਣੀ ਵਲੋਂ ਲਿਖੀ ‘ਅਸੀਂ ਤੇ ਸਾਡਾ ਵਰਤਮਾਨ’ ਬਾਰੇ ਵਾਤਾਵਰਣ ਚਿੰਤਕ ਵਿਜੇ ਬੰਬੇਲੀ ਨੇ ਕਿਹਾ ਕਿ ਇਹ ਕਿਤਾਬ ਵਿਦਿਆਰਥੀਆਂ ਨੂੰ ਸੌਖੀ ਅਤੇ ਸਪੱਸ਼ਟ ਭਾਸ਼ਾ ਵਿੱਚ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਦੀ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ, ਪ੍ਰੋ ਜੇ ਬੀ ਸੇਖੋਂ, ਪ੍ਰੋ ਬਲਬੀਰ ਕੌਰ ਰੀਹਲ ਆਦਿ ਸਮੇਤ ਸਟਾਫ ਨੇ ਵੀ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਸਾਹਿਤ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
Punjab: ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਡਾ. ਬਲਬੀਰ ਸਿੰਘ
Punjab: ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ...