ਵਿਦਿਆਰਥੀ ਕਤਲ ਮਾਮਲਾ : ਕੰਡਕਟਰ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਸਕੂਲ ਦੀ ਪ੍ਰਿੰਸੀਪਲ ਮੁਅੱਤਲ

583
Advertisement


ਗੁੜਗਾਉਂ, 9 ਸਤੰਬਰ : ਕੱਲ੍ਹ ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ ਵਿਚ 7 ਸਾਲਾ ਦੇ ਮਾਸੂਮ ਨੂੰ ਕਤਲ ਕਰਨ ਦੇ ਮਾਮਲੇ ਵਿਚ ਸਕੂਲ ਦੇ ਬੱਸ ਕੰਡਕਟਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ| ਇਸ ਦੌਰਾਨ ਇਸ ਕੰਡਕਟਰ ਨੇ ਮੰਨਿਆ ਹੈ ਕਿ ਉਸ ਨੇ ਬੱਚੇ ਨੂੰ ਕਤਲ ਕੀਤਾ ਸੀ| ਇਸ ਦੌਰਾਨ ਅਦਾਲਤ ਨੇ ਦੋਸ਼ੀ ਕੰਡਕਟਰ ਨੂੰ 3 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੂਸਰੇ ਪਾਸੇ ਇਸ ਸਕੂਲ ਵਿਚ ਪੜ੍ਹਣ ਵਾਲੇ ਦੂਸਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਮੁੜ ਤੋਂ ਸਕੂਲ ਪ੍ਰਸ਼ਾਸਨ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ| ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਦੀ ਲਾਪ੍ਰਵਾਹੀ ਨੂੰ ਜਿੰਮੇਵਾਰ ਠਹਿਰਾਇਆ ਅਤੇ ਸਖਤ ਕਾਰਵਾਈ ਦੀ ਮੰਗ ਕੀਤੀ| ਦੂਸਰੇ ਪਾਸੇ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ|

Advertisement

LEAVE A REPLY

Please enter your comment!
Please enter your name here