ਧੂਰੀ, 16 ਮਾਰਚ (ਰਾਜੇਸ਼ਵਰ ਪਿੰਟੂ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਪਾਰਟੀ ਦੀ ਕੌਮੀ ਕਮੇਟੀ ‘ਚ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਹਲਕੇ ਦੇ ਕਾਂਗਰਸੀ ਆਗੂਆਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ ਅਤੇ ਮਾਰਕਿਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ ਨੇ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਆਗੂਆਂ ਨੂੰ ਪਾਰਟੀ ‘ਚ ਨੁਮਾਇੰਦਗੀ ਦੇਣ ਨਾਲ ਜਿੱਥੇ ਪਾਰਟੀ ਮਜਬੂਤ ਹੋਵੇਗੀ, ਉਥੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਮਜਬੂਤ ਹੋ ਕੇ ਉਭਰੇਗੀ ਅਤੇ ਕੇਂਦਰ ‘ਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਉਨ•ਾਂ ਕਿਹਾ ਕਿ ਯੂ.ਪੀ., ਰਾਜਸਥਾਨ ਸਮੇਤ ਹੋਰ ਸੂਬਿਆਂ ਦੀਆਂ ਜਿਮਨੀ ਚੋਣਾਂ ‘ਚ ਭਾਜਪਾ ਦੀ ਹੋ ਰਹੀ ਸ਼ਰਮਨਾਕ ਹਾਰ ਨੇ ਲੋਕਾਂ ਦਾ ਗੁੱਸਾ ਮੋਦੀ ਸਰਕਾਰ ਵਿਰੁੱਧ ਜੱਗ ਜ਼ਾਹਿਰ ਕਰ ਦਿੱਤਾ ਹੈ ਅਤੇ ਮੋਦੀ ਸਰਕਾਰ ਨੂੰ ਹੁਣੇ ਹੀ ਅਸਤੀਫਾ ਦੇ ਕੇ ਸੱਤਾਂ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਭਾਜਪਾ ਨੇ ਦੇਸ਼ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਨ•ਾਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਨਿਯੁਕਤੀ ‘ਤੇ ਇੰਕਾ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਗੋਲਡੀ ਖੰਗੂੜਾ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਹੋ ਰਿਹਾ ਹੈ, ਜੋ ਇਹ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ। ਉਨ•ਾਂ ਕਿਹਾ ਕਿ ਅਜਿਹੇ ਆਗੂਆਂ ਤੋਂ ਹਲਕਾ ਵਿਧਾਇਕ ਨੂੰ ਆਪਣੀ ਲੋਕ ਪ੍ਰਿਯਤਾ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਫੋਟੋ ਕੈਪਸ਼ਨ :ਧੂਰੀ : ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ ਅਤੇ ਮਾਰਕਿਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ