ਜਲਾਲਾਬਾਦ ਦੇ ਵਿਧਾਇਕ ਨੇ ਆਪਣੇ ਇਸ ਫੈਸਲੇ ਬਾਰੇ ਪੰਜਾਬ ਵਿਧਾਨ ਸਭਾ ਨੂੰ ਲਿਖੀ ਚਿੱਠੀ
ਚੰਡੀਗੜ੍ਹ, 1 ਅਪ੍ਰੈਲ( ਵਿਸ਼ਵ ਵਾਰਤਾ)-ਰਾਜ ਵਿਚ ਕੌਵਿਡ-19 ਨੂੰ ਰੋਕਣ ਦੇ ਉਦੇਸ਼ਾਂ ਨੂੰ ਅੱਗੇ ਵਧਾਉਦਿਆਂ ਜ਼ਿਲ੍ਹਾ ਫਾਜਲਿਕਾ ਦੇ ਜਲਾਲਾਬਾਦ (ਪੱਛਮੀ) ਵਿਧਾਨ ਸਭਾ ਹਲਕੇ ਦੇ ਮੈਂਬਰ ਸ੍ਰੀ ਰਮਿੰਦਰ ਸਿੰਘ ਆਵਲਾ ਨੇ ਆਪਣੀ ਦੋ ਸਾਲਾਂ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਲਈ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ ਹੈ।
ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਆਵਲਾ ਨੇ ਪੰਜਾਬ ਵਿਧਾਨ ਸਭਾ ਸਕੱਤਰ ਨੂੰ ਆਪਣੀ ਦੋ ਸਾਲਾਂ ਦੀ ਤਨਖਾਹ ਦੇਣ ਲਈ ਪੱਤਰ ਲਿਖਿਆ ਸੀ ਤਾਂ ਜੋ ਰਾਜ ਸਰਕਾਰ ਨੂੰ ਕੋਵਿਡ -19 ਮਹਾਂਮਾਰੀ ਨਾਲ ਲੜਨ ਵਿੱਚ ਸਹਾਇਤਾ ਕੀਤੀ ਜਾ ਸਕੇ।
ਬੁਲਾਰੇ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਇਕਜੁੱਟਤਾ ਅਤੇ ਸੁਹਿਰਦਤਾ ਪ੍ਰਗਟਾਉਣ ਲਈ ਵਿਧਾਇਕ ਦਾ ਇਹ ਇੱਕ ਚੰਗਾ ਉਪਰਾਲਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਆਵਲਾ ਨੇ ਜਲਾਲਾਬਾਦ ਹਲਕੇ ਦੇ ਦੌਰੇ ਦੌਰਾਨ 25 ਮਾਰਚ ਨੂੰ ਆਪਣੀ ਦੋ ਸਾਲਾਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਨੂੰ ਰਾਜਨੀਤਿਕ ਨੇਤਾਵਾਂ ਅਤੇ ਹੋਰ ਸਾਰੇ ਖੇਤਰਾਂ ਦੇ ਲੋਕਾਂ ਦਾ ਬਹੁਤ ਸਮਰਥਨ ਮਿਲ ਰਿਹਾ ਹੈ।