ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਵਰਕਰਾਂ ‘ਤੇ ਪੁਲਿਸ ਵਲੋਂ ਪਾਣੀ ਦੀਆਂ ਵਾਛੜਾਂ ਤੇ ਲਾਠੀਚਾਰਜ

141
Advertisement


ਚੰਡੀਗੜ੍ਹ, 20 ਮਾਰਚ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਅੱਜ ਚੰਡੀਗੜ੍ਹ ਪੁਲਿਸ ਨੇ ਅੱਗੇ ਨਹੀਂ ਵਧਣ ਦਿੱਤਾ| ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸੈਕਟਰ 25 ਦੇ ਰੈਲੀ ਗਰਾਊਂਡ ਤੋਂ ਨਿਕਲੇ ਅਕਾਲੀ ਵਰਕਰਾਂ ਨੂੰ ਪੁਲਿਸ ਵੱਲੋਂ ਬੈਰੀਕੇਡ ਲਾ ਕੇ ਰੋਕਿਆ ਗਿਆ| ਇਸ ਦੌਰਾਨ ਜਦੋਂ ਅਕਾਲੀ ਵਰਕਰਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਉਨ੍ਹਾਂ ਉਤੇ ਪਾਣੀ ਦੀਆਂ ਵਾਛੜਾਂ ਅਤੇ ਲਾਠੀਚਾਰਜ ਵੀ ਕੀਤੀ ਗਈ|
ਇਸ ਦੌਰਾਨ ਕਈ ਆਗੂਆਂ ਨੇ ਆਪਣੀਆਂ ਗ੍ਰਿਫਤਾਰੀਆਂ ਵੀ ਦਿੱਤੀਆਂ|
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ| ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ ਵਿਧਾਨ ਸਭਾ ਦਾ ਘਿਰਾਓ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਵਿਰੁੱਧ ਰੋਸ ਪ੍ਰਗਟ ਕਰਨਗੇ|

Advertisement

LEAVE A REPLY

Please enter your comment!
Please enter your name here