ਨਵੀਂ ਦਿੱਲੀ, 17 ਮਾਰਚ – ਕਾਂਗਰਸ ਦੀ ਸਾਬਕਾ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੱਜ ਕਾਂਗਰਸ ਦੇ ਮਹਾ ਸੰਮੇਲਨ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀ ਜਮ ਕੇ ਆਲੋਚਨਾ ਕੀਤੀ| ਅੱਜ ਇੰਦਰਾ ਗਾਂਧੀ ਸਟੇਡੀਅਮ ਵਿਚ ਹੋਏ ਇਸ ਮਹਾ ਸੰਮੇਲਨ ਵਿਚ ਸੋਨੀਆ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਆਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਕਾਂਗਰਸ ਨਾ ਕਦੇ ਝੁਕੀ ਹੈ ਅਤੇ ਨਾ ਹੀ ਝੁਕੇਗੀ|
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਨਤਾ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਸਿਰਫ ਡਰਾਮੇ ਹਨ| ਸੋਨੀਆ ਗਾਂਧੀ ਨੇ ਕਿਹਾ ਕਿ ਸਾਡੀ ਸਰਕਾਰ ਕਈ ਅਹਿਮ ਯੋਜਨਾਵਾਂ ਨੂੰ ਸ਼ੁਰੂ ਕੀਤਾ ਸੀ, ਜਿਸ ਨੂੰ ਮੋਦੀ ਸਰਕਾਰ ਹੁਣ ਕਮਜੋਰ ਕਰਨ ਉਤੇ ਉਤਾਰੂ ਹੈ| ਉਨ੍ਹਾਂ ਕਿਹਾ ਕਿ ਮਨਰੇਗਾ, ਭੋਜਨ ਦਾ ਅਧਿਕਾਰ, ਸੂਚਨਾ ਦਾ ਅਧਿਕਾਰ ਨਾਲ ਕਰੋੜਾਂ ਲੋਕਾਂ ਦੇ ਜੀਵਨ ਵਿਚ ਬਦਲਾਅ ਆਇਆ| ਇਹ ਸਾਡੀ ਪਾਰਟੀ ਦੀ ਪ੍ਰਤੀਬੱਧਤਾ ਦਾ ਨਤੀਜਾ ਸੀ| ਪਰ ਅੱਜ ਦੁਖ ਹੁੰਦਾ ਹੈ ਕਿ ਮੋਦੀ ਸਰਕਾਰ ਇਨ੍ਹਾਂ ਯੋਜਨਾਵਾਂ ਨੂੰ ਨਸ਼ਟ ਕਰਨ ਦਾ ਕੰਮ ਕਰ ਰਹੀ ਹੈ|
ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਰਾਜਾਂ ਦੇ ਵਰਕਰਾਂ ਦੀ ਸੱਚੇ ਦਿਲੋਂ ਤਾਰੀਫ ਕਰਨਾ ਚਾਹੁੰਦੀ ਹਾਂ, ਜਿਥੇ ਕਾਂਗਰਸ ਪਾਰਟੀ ਦੀ ਸਰਕਾਰ ਨਹੀਂ ਹੈ| ਉਨ੍ਹਾਂ ਕਿਹਾ ਕਿ ਕਈ ਤਰ੍ਹਾਂ ਦੇ ਅੱਤਿਆਚਾਰਾਂ ਦਾ ਸਾਹਮਣਾ ਕਰਕੇ ਵੀ ਉਹ ਡਟੇ ਹੋਏ ਹਨ|
Wakf Bill : ਲੰਬੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ‘ਚ ਵੀ ਹੋਇਆ ਪਾਸ
Wakf Bill : ਲੰਬੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ‘ਚ ਵੀ ਹੋਇਆ ਪਾਸ ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) Wakf...