ਵਿਸ਼ਵ ਪਖਾਨਾ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਪਿੰਡਾਂ ਵਿਚ ਸਵੱਛਤਾ ਸਬੰਧੀ ਗਤੀਵਿਧੀਆਂ
ਨਵਾਂਸ਼ਹਿਰ, 21 ਨਵੰਬਰ(ਵਿਸ਼ਵ ਵਾਰਤਾ)-ਵਿਸ਼ਵ ਪਖਾਨਾ ਦਿਵਸ ਦੇ ਸਬੰਧ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਵੱਛਤਾ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ, ਮੰਡਲ ਸ਼ਹੀਦ ਭਗਤ ਸਿੰਘ ਨਗਰ, ਪੁਨੀਤ ਭਸੀਨ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਆਮ ਇਜਲਾਸ ਕੀਤੇ ਗਏ, ਜਿਨ੍ਹਾਂ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਪਿੰਡਾਂ ਦੇ ਸਕੂਲਾਂ ਵਿਚ ਗਤੀਵਿਧੀਆਂ ਕਰਕੇ ਵਿਦਿਆਰਥੀਆਂ ਨੂੰ ਸਾਫ-ਸਫਾਈ ਅਤੇ ਪਖਾਨੇ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਜਲ ਸਪਲਾਈ ਮੰਡਲ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਐਸ ਡੀ ਓ ਹਰਦੀਪ ਸਿੰਘ ਅਤੇ ਆਈ ਆਈ ਸੀ ਸਪੈਸ਼ਲਿਸਟਾਂ ਕੇਵਲ ਕਿ੍ਰਸ਼ਨ ਸ਼ਰਮਾ ਵੱਲੋਂ ਪਿੰਡ ਅਲਾਚੌਰ, ਮੁਬਾਰਕਪੁਰ, ਜਾਡਲਾ, ਉਟਾਲ, ਕਰਿਆਮ ਅਤੇ ਹੰਸਰੋਂ ਵਿਚ ਗਤੀਵਿਧੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪਿੰਡਾਂ ਦੇ ਆਮ ਲੋਕਾਂ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਸਮੂਹ ਸਟਾਫ ਅਤੇ ਵਿਦਿਆਰੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ।