ਵਿਸ਼ਵ ਕੱਪ ‘ਚ ਅੱਜ ਦੂਜਾ ਮੁਕਾਬਲਾ ਪਾਕਿਸਤਾਨ ਤੇ ਸ਼੍ਰੀਲੰਕਾ ਵਿਚਾਲੇ
ਚੰਡੀਗੜ੍ਹ,10ਅਕਤੂਬਰ(ਵਿਸ਼ਵ ਵਾਰਤਾ) ਵਿਸ਼ਵ ਕੱਪ 2023 ਵਿੱਚ ਅੱਜ ਮੰਗਲਵਾਰ ਨੂੰ ਦੋ ਮੈਚ ਖੇਡੇ ਜਾਣਗੇ। ਪਹਿਲਾ ਮੈਚ ਬੰਗਲਾਦੇਸ਼ ਅਤੇ ਇੰਗਲੈਂਡ ਵਿਚਾਲੇ ਹੋਵੇਗਾ। ਦੂਜਾ ਮੈਚ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਹੈਦਰਾਬਾਦ ‘ਚ ਖੇਡਿਆ ਜਾਵੇਗਾ। ਇਹ ਮੈਚ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ ਜਦਕਿ ਇਸ ਤੋਂ ਅੱਧਾ ਘੰਟਾ ਪਹਿਲਾਂ ਟਾਸ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਪਾਕਿਸਤਾਨ: ਫਖਰ ਜ਼ਮਾਨ, ਇਮਾਮ-ਉਲ-ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸੌਦ ਸ਼ਕੀਲ, ਇਫਤਿਖਾਰ ਅਹਿਮਦ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਹਸਨ ਅਲੀ, ਸ਼ਾਹੀਨ ਸ਼ਾਹ ਅਫਰੀਦੀ ਅਤੇ ਹਰਿਸ ਰਊਫ।
ਸ਼੍ਰੀਲੰਕਾ: ਦਾਸੁਨ ਸ਼ਨਾਕਾ (ਕਪਤਾਨ),ਕੁਸਲ ਪਰੇਰਾ, ਪਥੁਮ ਨਿਸਾਂਕਾ, ਕੁਸਲ ਮੇਂਡਿਸ (ਵਿਕਟਕੀਪਰ), ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਨਿਥ ਵੇਲਾਲੇਗੇ, ਮੈਥਿਸ਼ ਪਥੀਰਾਨਾ, ਦਿਲਸ਼ਾਨ ਮਦੁਸ਼ੰਕਾ ਅਤੇ ਮਹਿਸ਼ ਥੀਕਸ਼ਾਨਾ।