ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,14ਅਕਤੂਬਰ(ਵਿਸ਼ਵ ਵਾਰਤਾ)-ਵਨਡੇ ਵਿਸ਼ਵ ਕੱਪ 2023 ਦਾ 12ਵਾਂ ਮੈਚ ਅੱਜ 14 ਅਕਤੂਬਰ ਨੂੰ ਭਾਰਤ-ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਅਬਦੁੱਲਾ ਸ਼ਫੀਕ, ਫਖਰ ਜ਼ਮਾਨ, ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸੌਦ ਸ਼ਕੀਲ, ਇਫਤਿਖਾਰ ਅਹਿਮਦ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਹਸਨ ਅਲੀ, ਸ਼ਾਹੀਨ ਸ਼ਾਹ ਅਫਰੀਦੀ ਅਤੇ ਹਰਿਸ ਰਊਫ।