ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਗ੍ਰਿਫਤਾਰ ਬੰਬੀਹਾ ਗਰੁੱਪ ਦੇ ਗੈਂਗਸਟਰਾਂ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ
ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,25 ਅਪ੍ਰੈਲ(ਵਿਸ਼ਵ ਵਾਰਤਾ)-ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਫੜੇ ਗਏ ਬੰਬੀਹਾ ਗਰੁੱਪ ਦੇ ਤਿੰਨ ਸ਼ਾਰਪ ਸ਼ੂਟਰਾਂ ਲੱਠ, ਭੋਲੂ ਅਤੇ ਸੰਨੀ ਦੀ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਈ ਹੈ। ਇਸ ਦ ਦੌਰਾਨ ਅਦਾਲਤ ਨੇ ਇਹਨਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਕੀ ਮਿੱਡੂਖੇੜਾ ਨੂੰ 7 ਅਗਸਤ 2021 ਨੂੰ ਸੈਕਟਰ 70 ਵਿਚਲੇ ਇਕ ਬੂਥ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਇਹ ਤਿੰਨੋਂ ਸ਼ੂਟਰ ਫ਼ਰਾਰ ਚੱਲ ਰਹੇ ਸਨ ਅਤੇ ਕੁਝ ਦਿਨ ਪਹਿਲਾਂ ਹੀ ਤਿੰਨਾਂ ਸ਼ੂਟਰਾਂ ਨੂੰ ਦਿੱਲੀ ਦੀ ਸਪੈਸ਼ਲ ਬ੍ਰਾਂਚ ਵਲੋਂ ਨਾਸਿਕ ਤੋਂ ਕਾਬੂ ਕੀਤਾ ਗਿਆ ਸੀ।