Advertisement
ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅੱਜ ਵਿਧਾਨ ਸਭਾ ਵਿਚ ਪੰਜਾਬ ਦਾ ਸਾਲ 2018-19 ਦਾ ਬਜਟ ਪੇਸ਼ ਕਰਨਗੇ| ਕੈਪਟਨ ਸਰਕਾਰ ਦਾ ਇਹ ਦੂਸਰਾ ਬਜਟ ਹੈ, ਜਿਸ ਤੋਂ ਪੰਜਾਬ ਵਾਸੀਆਂ ਨੂੰ ਵੱਡੀਆਂ ਉਮੀਦਾਂ ਹਨ|
ਦੱਸਣਯੋਗ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਚੌਥਾ ਦਿਨ ਹੈ|
ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਹੀ ਸਾਫ ਕਰ ਚੁਕੇ ਨੇ ਕਿ ਇਹ ਬਜਟ ਪੂਰੀ ਤਰ੍ਹਾਂ ਲੋਕ ਪੱਖੀ ਤੇ ਪੰਜਾਬ ਪੱਖੀ ਹੋਵੇਗਾ ਤੇ ਇਹ ਬਜਟ ਸਰਹੱਦੀ ਖੇਤਰ, ਕਿਸਾਨਾਂ, ਮਜ਼ਦੂਰਾਂ, ਗ਼ਰੀਬਾਂ, ਵਪਾਰੀ, ਮੁਲਾਜ਼ਮਾਂ ਸਮੇਤ ਰਾਜ ਦੇ ਹਰ ਵਰਗ ਲਈ ਲਾਹੇਵੰਦ ਅਤੇ ਦੂਰਗਾਮੀ ਸਾਬਤ ਹੋਵੇਗਾ।
Advertisement