ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) :ਭਾਰਤੀ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੋਰਾਨ ਵੋਟਰਾਂ ਨੁੰ 12 ਬਦਲਵੇਂ ਸ਼ਨਾਖਤੀ ਕਾਰਡ ਵਰਤਣ ਦੀ ਖੁੱਲ੍ਹ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ, ਮੁੱਖ ਚੋਣ ਅਫਸਰ ਪੰਜਾ ਦੇ ਬੁਲਾਰੇ ਨੇ ਦੱਸਿਆ ਕਿ ਕਿਸੇ ਵੋਟਰ ਦਾ ਵੋਟਰ ਸ਼ਨਾਖਤੀ ਕਾਰਡ ਗੁੰਮ ਹੋ ਗਿਆ ਹੋਵੇ ਤਾਂ ਉਹ ਬਦਲਵੇਂ 12 ਹੋਰ ਸ਼ਨਾਖਤੀ ਕਾਰਡਾਂ ਦੀ ਵਰਤੋਂ ਕਰ ਸਕਦਾ ਹੈ ।
ਇਨ੍ਹਾ ਵਿੱਚ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਸਰਕਾਰੀ ਨੌਕਰੀ ਦਾ ਸ਼ਨਾਖਤੀ ਕਾਰਡ, ਸਰਕਾਰੀ ਬੈਂਕ ਦੀ ਪਾਸਬੁੱਕ ਸਮੇਤ ਫੋਟੋ, ਪੈਨ ਕਾਰਡ, ਮਗਨਰੇਗਾ ਨੌਕਰੀ ਕਾਰਡ, ਸਿਹਤ ਬੀਮਾ ਯੋਜਨਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਅਤੇ ਪ੍ਰਵਾਨਿਤ ਵੋਟਰ ਸਲਿੱਪ ਵੀ ਸ਼ਾਮਲ ਹੈ।
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ...