ਵੱਡੀ ਖ਼ਬਰ ਗੁਆਂਢੀ ਮੁਲਕ ਪਾਕਿਸਤਾਨ ਤੋਂ

53
Advertisement

ਵੱਡੀ ਖ਼ਬਰ ਗੁਆਂਢੀ ਮੁਲਕ ਪਾਕਿਸਤਾਨ ਤੋਂ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

ਸੁਪਰੀਮ ਕੋਰਟ ਨੇ  ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਦੱਸਿਆ ਗੈਰ -ਕਾਨੂੰਨੀ

ਚੰਡੀਗੜ੍ਹ,11ਮਈ(ਵਿਸ਼ਵ ਵਾਰਤਾ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰੀ ਤੋਂ ਦੋ ਦਿਨ ਬਾਅਦ ਹੀ ਸੁਪਰੀਮ ਕੋਰਟ ਨੇ ਰਿਹਾਅ ਕਰ ਦਿੱਤਾ ਹੈ। ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਚੀਫ ਜਸਟਿਸ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਵੀਰਵਾਰ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੂੰ ਇਮਰਾਨ ਨੂੰ ਰਿਹਾਅ ਕਰਨ ਲਈ ਕਿਹਾ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਸੁਣਵਾਈ ਦੌਰਾਨ ਕਿਹਾ- ਸੁਪਰੀਮ ਕੋਰਟ, ਹਾਈ ਕੋਰਟ ਜਾਂ ਕਿਸੇ ਹੋਰ ਅਦਾਲਤ ਤੋਂ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ, ਤੁਸੀਂ ਅਦਾਲਤ ਦਾ ਨਿਰਾਦਰ ਨਹੀਂ ਕਰ ਸਕਦੇ।

ਦੱਸ ਦਈਏ ਕਿ 9ਮਈ ਨੂੰ ਇਸਲਾਮਾਬਾਦ ਦੇ ਹਾਈਕੋਰਟ ਤੋਂ ਇਮਰਾਨ ਖਾਨ ਦੀ ਗ੍ਰਿਫਤਾਰੀ ਹੋਈ ਸੀ।

 

 

Advertisement