ਵੱਡੀ ਖ਼ਬਰ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ)-
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੇਸ਼ੀ ਲਈ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪਹੁੰਚੇ, ਜਿਸ ਤੋਂ ਬਾਅਦ ਬਹਿਸ ਸ਼ੁਰੂ ਹੁੰਦੇ ਹੀ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ। ਕੇਜਰੀਵਾਲ ਨੂੰ 15,000 ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ ਸੁਣਵਾਈ ਅਜੇ ਜਾਰੀ ਹੈ। ਅਦਾਲਤ ਨੇ ਕੇਜਰੀਵਾਲ ਨੂੰ ਕੋਰਟ ਰੂਮ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਾਮਲਾ ਈਡੀ ਦੀ ਪਟੀਸ਼ਨ ਨਾਲ ਜੁੜਿਆ ਹੋਇਆ ਹੈ। ਜਿਸ ‘ਤੇ ਕੇਜਰੀਵਾਲ ਨੂੰ 7 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਬੀਤੇ ਦਿਨ ਸ਼ੁੱਕਰਵਾਰ (15 ਮਾਰਚ) ਨੂੰ ਰੌਜ਼ ਐਵੇਨਿਊ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਜਰੀਵਾਲ ਨੂੰ ਪੇਸ਼ ਹੋਣ ਲਈ ਕਿਹਾ। ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਨੇ ਵਿਅਕਤੀਗਤ ਤੌਰ ‘ਤੇ ਪੇਸ਼ ਨਾ ਹੋਣ ‘ਤੇ ਛੋਟ ਮੰਗੀ ਸੀ। ਗੌਰਤਲਬ ਹੈ ਕਿ ਈਡੀ ਨੇ ਹੁਣ ਤੱਕ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ। ਕੇਜਰੀਵਾਲ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਖਿਲਾਫ ਅਦਾਲਤ ‘ਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ।