ਚੰਡੀਗੜ, 21 ਦਸੰਬਰ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਸ਼੍ਰੀ ਫਤਿਹਗੜ ਸਾਹਿਬ ਦੀ ਇਤਿਹਾਸਕ ਧਰਤੀ ਉਪਰ ਹੋਣ ਵਾਲੀ ਅਕਾਲੀ ਕਾਨਫਰੰਸ ਰੱਦ ਕਰ ਦਿੱਤੀ ਗਈ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਤੇ ਡਟ ਕੇ ਪਹਿਰਾ ਦਿੱਤਾ ਹੈ। ਉਹਨਾਂ ਕਿਹਾ ਕਿ ਭਾਵੇਂ ਸ਼੍ਰੀ ਫਤਿਹਗੜ• ਸਾਹਿਬ ਵਿਖੇ ਹੋਣ ਵਾਲੀ ਸਾਲਾਨਾਂ ਅਕਾਲੀ ਕਾਨਫਰੰਸ ਬਹੁਤ ਲੰਮੇ ਸਮੇ ਤੋਂ ਚਲਦੀ ਆ ਰਹੀ ਸੀ ਪਰ ਵਡੇਰੇ ਪੰਥਕ ਹਿੱਤਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ 26 ਦਸੰਬਰ ਨੂੰ ਇਹ ਕਾਨਫਰੰਸ ਨਹੀਂ ਕਰੇਗਾ। ਸ. ਬਾਦਲ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੀਆਂ ਭਾਵਨਾਵਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਸਮਿਆਂ ਤੋਂ ਜਿਸ ਤਰੀਕੇ ਨਾਲ ਕੁਝ ਰਾਜਨੀਤਕ ਪਾਰਟੀਆਂ ਵੱਲੋਂ ਹੇਠਲੇ ਪੱਧਰ ਦਾ ਕੂੜ ਪ੍ਰਚਾਰ ਅਤੇ ਦੂਸ਼ਣਬਾਜੀ ਕੀਤੀ ਜਾਂਦੀ ਸੀ ਉਸ ਨਾਲ ਲੱਖਾਂ ਦੀ ਗਿਣਤੀ ਦੇ ਵਿੱਚ ਨਤਮਸਤਕ ਹੋਣ ਆਏ ਸ਼ਰਧਾਲੂਆਂ ਦੇ ਮਨ ਨੂੰ ਗਹਿਰੀ ਠੇਸ ਵੱਜਦੀ ਸੀ।
ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਤੁਰੰਤ ਜਿਲਾ ਜਥੇਬੰਦੀ ਨੂੰ ਹਦਾਇਤ ਦਿੱਤੀ ਗਈ ਹੈ ਕਿ 26 ਦਸੰਬਰ ਨੂੰ ਹੋਣ ਵਾਲੀ ਸਾਲਾਨਾ ਅਕਾਲ਼ੀ ਕਾਨਫਰੰਸ ਰੱਦ ਕਰ ਦਿੱਤੀ ਗਈ ਹੈ ਅਤੇ ਇਸ ਸਬੰਧ ਵਿੱਚ ਤਿਆਰੀ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਸਿਲਸਿਲਾ ਵੀ ਰੋਕ ਦਿੱਤਾ ਜਾਵੇ।
Punjab Sarpanches: ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ
Punjab Sarpanches: ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ):...