ਲਖੀਮਪੁਰ ਖੀਰੀ ਹਿੰਸਾ ਮਾਮਲਾ
ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਦੇ ਵਫਦ ਜਾਣਗੇ ਲਖੀਮਪੁਰ ਖੀਰੀ
ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ) -ਪੰਜਾਬ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਵਫਦਾਂ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕੱਲ੍ਹ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਜਲਦ ਰਵਾਨਾ ਹੋਣ ਦੇ ਐਲਾਨ ਕੀਤੇ ਗਏ ਹਨ। ਸੱਤਾਧਾਰੀ ਕਾਂਗਰਸ ਪਾਰਟੀ ਤੋਂ ਉੱਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਤੇ ਕੁਲਜੀਤ ਨਾਗਰਾ ਤੋਂ ਇਲਾਵਾ ਖੁਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਉੱਥੇ ਜਾਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਸਾਬਕਾ ਸਿੱਖਿਆ ਮੰਤਰੀ ਪੰਜਾਬ ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਤੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਵਫਦ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਜਾਵੇਗਾ।