ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ
ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ)- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਟਵਿੱਟਰ ਰਾਂਹੀ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ ਹੈ ਕਿ “ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,“
ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,
— Simranjit Singh Mann (@SimranjitSADA) June 28, 2022