ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕਰਨ ‘ਤੇ ਸੁਖਬੀਰ ਬਾਦਲ ਦਾ ਮਨਜਿੰਦਰ ਸਿਰਸਾ ਨੇ ਕੀਤਾ ਧੰਨਵਾਦ

869
Advertisement

ਨਵੀਂ ਦਿੱਲੀ 4 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਦਿੱਲੀ ਵਿਧਾਨ ਸਭਾ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕਰਨ ‘ਤੇ ਅੱਜ ਸ੍ਰੀ ਸਿਰਸਾ ਨੇ ਆਪਣੇ ਸਾਥੀਆਂ ਸਮੇਤ ਸ੍ਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਜਥੇਦਾਰ ਕੁਲਦੀਪ ਸਿੰਘ ਭੋਗਲ ਮੈਂਬਰ ਦਿੱਲੀ ਕਮੇਟੀ, ਅਵਤਾਰ ਸਿੰਘ ਹਿੱਤ, ਸ੍ਰ ਤਰਲੋਚਨ ਸਿੰਘ ਸਾਬਕਾ ਚੇਅਰਮੈਨ ਆਦਿ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹਨਾਂ ਉਪਰ ਜਿਸ ਵਿਸ਼ਵਾਸ ਨਾਲ ਇਹ ਜ਼ਿੰਮੇਵਾਰੀ ਪਾਈ ਗਈ ਹੈ, ਉਹ ਇਸਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਆਪਣੇ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਵੇਗੀ।

Advertisement

LEAVE A REPLY

Please enter your comment!
Please enter your name here