ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 18 ਨੂੰ

933
Advertisement


ਚੰਡੀਗੜ, 13 ਸਤੰਬਰ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਗੁਰਦਾਸਪੁਰ ਪਾਰਲੀਮੈਂਟ ਦੀ ਜਿਮਨੀ ਚੋਣ ਦੀ ਤਿਆਰੀ  ਅਤੇ ਮੌਜੂਦਾ ਰਾਜਨੀਤਕ ਸਥਿਤੀ ਤੇ ਵਿਚਾਰ ਕਰਨ ਵਾਸਤੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 18 ਸਤੰਬਰ ਨੂੰ ਸ਼ਾਮ 4 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ ਵਿਖੇ ਬੁਲਾਉਣ ਦਾ ਫੈਸਲਾ ਕੀਤਾ ਹੈ।

ਅੱਜ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਰੀ ਚੋਣ ਦੀ ਰੂਪਰੇਖਾ ਅਤੇ ਵੱਖ-ਵੱਖ ਜ਼ਿਲਿਆਂ ਦੇ ਆਗੁਆਂ ਦੀਆਂ ਡਿਊਟੀਆਂ ਲਗਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਉਪਰੰਤ ਪਾਰਟੀ ਦੀ ਕੋਰ ਕਮੇਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵੀ ਇੱਕ ਸਾਂਝੀ ਮੀਟਿੰਗ ਕਰਕੇ ਸਾਰੀ ਤਜਵੀਜ਼ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਵੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਸ. ਬਿਕਰਮ ਸਿੰਘ ਮਜੀਠੀਆ, ਸ. ਮਹੇਸਇੰਦਰ ਸਿੰਘ ਗਰੇਵਾਲ, ਸ. ਨਿਰਮਲ ਸਿੰਘ ਕਾਹਲੋਂ, ਸ. ਸੁੱਚਾ ਸਿੰਘ ਲੰਗਾਹ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ. ਜਗਰੂਪ ਸਿੰਘ ਸੇਖਵਾਂ ਨਾਲ ਲੰਮਾ ਵਿਚਾਰ ਵਟਾਂਦਰਾ ਕਰਕੇ ਗੁਰਦਾਸਪੁਰ ਚੋਣ ਦੀ ਸਾਰੀ ਰਣਨੀਤੀ ਤੈਅ ਕੀਤੀ ।

ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ 21 ਅਤੇ 23 ਸਤੰਬਰ ਨੂੰ ਗੁਰਦਾਸਪੁਰ ਪਾਰਲੀਮੈਂਟ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਰਕਰ ਮੀਟਿੰਗਾਂ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਜਿਸ ਅਨੁਸਾਰ ਸ. ਬਾਦਲ 21 ਸਤੰਬਰ ਨੂੰ 12 ਵਜੇ ਵਿਧਾਨ ਸਭਾ ਹਲਕਾ ਫਤਿਹਗੜ ਚੂੜੀਆਂ , 2 ਵਜੇ ਹਲਕਾ ਡੇਰਾਬਾਬਾ ਨਾਨਕ ਅਤੇ ਸ਼ਾਮ 4 ਵਜੇ ਹਲਕਾ ਬਟਾਲਾ ਵਿਖੇ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਨਗੇ।  ਸ. ਬਾਦਲ 23 ਸਤੰਬਰ ਨੂੰ ਸਵੇਰੇ 12 ਵਜੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ, 2 ਵਜੇ ਹਲਕਾ ਗੁਰਦਾਸਪੁਰ ਅਤੇ ਸ਼ਾਮ 4 ਵਜੇ ਹਲਕਾ ਦੀਨਾਨਗਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ।

Advertisement

LEAVE A REPLY

Please enter your comment!
Please enter your name here