• ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਜਥੇਦਾਰਾਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੀ 14 ਮਾਰਚ ਨੂੰ ਚੰਡੀਗੜ• ਵਿਖੇ ਮੀਟਿੰਗ ਬੁਲਾਈ।
ਚੰਡੀਗੜ• 8 ਮਾਰਚ — ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕੀਤੇ ਗਏ ਕਰਜਾ ਮੁਆਫੀ ਦੇ ਵਾਅਦੇ ਨੂੰ ਨਾ ਪੂਰਾ ਕਰਨ ਵਾਸਤੇ ਪੰਜਾਬ ਵਿਧਾਨ ਸਭਾ ਦਾ ਘਿਰਾਉ 20 ਮਾਰਚ ਨੂੰ ਕੀਤਾ ਜਾਵੇਗਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਦਿਨ ਹਜਾਰਾਂ ਦੀ ਗਿਣਤੀ ਵਿੱਚ ਸਾਰੇ ਪੰਜਾਬ ਤੋਂ ਪਾਰਟੀ ਦੇ ਵਰਕਰ ਅਤੇ ਆਗੂ ਚੰਡੀਗੜ• ਪਹੁੰਚਣਗੇ। ਉਹਨਾਂ ਕਿਹਾ ਕਿ ਘਿਰਾਉ ਦੀ ਤਿਆਰੀ ਵਾਸਤੇ ਪਾਰਟੀ ਦੇ ਸਾਰੇ ਜਿਲਾ ਜਥੇਦਾਰ ਸਹਿਬਾਨਾਂ , ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੀ ਇੱਕ ਸਾਂਝੀ ਮੀਟਿੰਗ 14 ਮਾਰਚ ਨੂੰ ਬਾਅਦ ਦੁਪਿਹਰ 3 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ• ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਮੀਟਿੰਗ ਵਿੱਚ 20 ਮਾਰਚ ਦੇ ਵਿਧਾਨ ਸਭਾ ਦੇ ਘਿਰਾਉ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕੀਤੇ ਕਰਜਾ ਮੁਆਫੀ ਦੇ ਵਾਅਦੇ ਤੋਂ ਸਰਕਾਰ ਨੂੰ ਭੱਜਣ ਨਹੀਂ ਦੇਵੇਗਾ। ਜਾਂ ਤਾਂ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਨਾ ਪਵੇਗਾ ਅਤੇ ਜਾਂ ਸਰਕਾਰ ਛੱਡ ਕੇ ਪਾਸੇ ਹੋਣਾ ਪਵੇਗਾ।