ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਪ੍ਰੀਤ ਬਾਦਲ ‘ਤੇ ਤਿੱਖਾ ਹਮਲਾ

638
Advertisement

ਚੰਡੀਗੜ, 23 ਸਤੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਆਪਣੀ ਇਕ ਸਮੇਂ ਦੀ ਰੋਟੀ ਛੱਡਣ ਦੀ ਦਿੱਤੀ ਸਲਾਹ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਦੇ ਸਿਰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਦੀ ਜ਼ਿੰਮੇਵਾਰੀ ਹੈ ਪਰ ਉਹ ਉਹਨਾਂ ਨੂੰ ਭੁੱਖੇ ਸੌਣ ਵਾਸਤੇ ਆਖ ਰਹੇ ਹਨ ਜੋ ਬੇਹੱਦ ਮੰਦਭਾਗਾ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਸ ਵਿੱਤ ਮੰਤਰੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਤੇ ਉਹਨਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਦੀ ਜ਼ਿੰਮੇਵਾਰੀ ਹੋਵੇ, ਉਹ ਇਹਨਾਂ ਨੂੰ ਆਪਣੀ ਰੋਟੀ ਛੱਡਣ ਵਾਸਤੇ ਆਖ ਰਿਹਾ ਹੈ। ਸ੍ਰ ਵਲਟੋਹਾ ਨੇ ਕਿਹਾ ਕਿ ਇਹ ਵਿੱਤ ਮੰਤਰੀ ਨੂੰ ਸੋਭਦਾ ਨਹੀਂ ਕਿ ਖਾਸ ਤੌਰ ‘ਤੇ ਉਦੋਂ ਜਦੋਂ ਮਨਪ੍ਰੀਤ ਸਿੰਘ ਬਾਦਲ ਹੀ ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਮੁੱਖ ਭੂਮਿਕਾ ਵਿਚ ਸਨ ਜਿਸ ਵਿਚ ਕਿਸਾਨਾਂ ਨੂੰ ਵੱਡੇ ਵੱਡੇ ਸੁਫਨੇ ਵਿਖਾਏ ਗਏ ਪਰ ਸਰਕਾਰ ਇਹਨਾਂ ਨੂੰ ਬੁਨਿਆਦੀ ਰਾਹਤ ਦੇਣ ਵਿਚ ਵੀ ਬੁਰੀ ਤਰ•ਾਂ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਇਹ ਹੋਰ ਵੀ ਸਾਜ਼ਿਸ਼ ਭਰਿਆ ਹੈ ਕਿਉਂਕਿ ਵਿੱਤ ਮੰਤਰੀ ਖੁਦ ਤਾਂ ਆਪਣੇ ਖਾਣੇ ਵਿਚ ਮਾਸਾਹਾਰੀ ਭੋਜਨ ਹੀ ਪਸੰਦ ਕਰਦੇ ਹਨ ਜਦਕਿ ਕਿਸਾਨਾਂ ਨੂੰ ਆਮ ਰੋਟੀ ਵੀ ਛੱਡਣ ਵਾਸਤੇ ਕਹਿ ਰਹੇ ਹਨ।
ਸ੍ਰ ਵਲਟੋਹਾ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਬੇਹਤਰੀ ਵਾਸਤੇ ਕੰਮ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਤੇ ਆਪਣੇ ਸੰਵਿਧਾਨਕ ਜ਼ਿੰਮੇਵਾਰੀ ਵਿਚ  ਅਸਫਲਤਾ ਲਈ ਬਹਾਨੇ ਲੱਭ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਕਰਜ਼ਾ ਮੁਆਫੀ ਤਾਂ ਇਕ ਪਾਸੇ ਰਹੀ ਵਿੱਤ ਮੰਤਰੀ ਤਾਂ ਮੁਲਾਜ਼ਮਾਂ ਨੂੰ ਤਨਖਾਹਾਂ ਵੀ ਨਹੀਂ ਦੇ ਸਕੇ ਤੇ ਜਿਹੜੇ ਸਮਾਜ ਦੇ ਕਮਜ਼ੋਰ ਵਰਗਾਂ ਵਾਸਤੇ ਅਕਾਲੀ ਦਲ ਤੇ ਭਾਜਪਾ ਸਰਕਾਰ ਵੱਲੋਂ ਆਟਾ ਦਾਲ ਸਕੀਮ, ਸ਼ਗੁਨ ਸਕੀਮ ਹੋਰ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਉਹਨਾਂ ਵਰਗਾਂ ਨੂੰ ਵੀ ਇਹ ਸਹੂਲਤਾ ਦੇਣ ਵਿਚ ਅਸਫਲ ਰਹੇ ਹਨ।
ਅਕਾਲੀ ਦਲ ਨੇ ਵਿੱਤ ਮੰਤਰੀ ਨੂੰ ਆਖਿਆ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਜਨਤਾ ਦੇ ਸਾਹਮਣੇ ਇਹ ਕਬੂਲ ਕਰਨ ਕਿ ਉਹ ਸੰਵਿਧਾਨ ਵਿਚ ਦੱਸੇ ਅਨੁਸਾਰ  ਵਿੱਤ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਬੁਰੀ ਤਰ•ਾਂ ਅਸਫਲ ਰਹੇ ਹਨ  ਤੇ ਇਹ ਵੀ ਪ੍ਰਵਾਨ ਕਰਨ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਝੂਠੇ  ਵਾਅਦੇ ਸ਼ਾਮਲ ਕਰ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਵੀ ਮੁੱਖ ਦੋਸ਼ੀ ਹਨ।

Advertisement

LEAVE A REPLY

Please enter your comment!
Please enter your name here