ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ
ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਅਤੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਐਲਾਨਿਆ ਉਮੀਦਵਾਰ
ਚੰਡੀਗੜ੍ਹ, 22ਅਪ੍ਰੈਲ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਮਹਿੰਦਰ ਸਿੰਘ ਕੇਪੀ ਜੋ ਕਿ ਕਾਂਗਰਸ ਦੇ ਵੱਡੇ ਲੀਡਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਨੇ ਅੱਜ ਹੀ ਕਾਂਗਰਸ ਛੱਡ ਕੇ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਪ ਮਹਿੰਦਰ ਕੇਪੀ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਹੈ।