ਲੁਧਿਆਣੇ ਦੇ ਇੱਕ ਸਕੂਲ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਇਸ ਵਿਦਿਆਰਥੀ ਨੇ ਇੱਕ ਵੀਡੀਓ ਵੀ ਬਣਾਈ ਜਿਸ ਵਿੱਚ ਉਸ ਨੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ। ਜਾਣਕਾਰੀ ਮੁਤਾਬਿਕ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਬੱਚੇ ਦੀ ਪੈਂਟ ਉੱਚੀ ਹੋਣ ਕਰਕੇ ਉਸ ਦੀ ਪੈਂਟ ਉਤਰਵਾਈ ਅਤੇ ਉਸ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਮੁੰਡੇ ਨੇ ਘਰ ਜਾ ਕੇ ਫਾਹਾ ਲੈ ਲਿਆ। ਮ੍ਰਿਤਕ ਮੁੰਡਾ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਦੱਸਿਆ ਜਾ ਰਿਹਾ , ਜਿਸ ਦੇ ਦਸਵੀਂ ਕਲਾਸ ਚੋਂ 93ਵੇਂ ਫੀਸਦੀ ਨੰਬਰ ਆਏ ਸਨ ਦੱਸਣਯੋਗ ਹੈ ਕਿ ਘਟਨਾ ਤੋਂ ਬਾਅਦ ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕ ਫਰਾਰ ਹੋ ਗਏ ਸੰਤ ਪਰ ਪੁਲਸ ਦੀ ਸਖਤੀ ਤੋਂ ਬਾਅਦ ਇਹ ਖਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਥਾਣੇ ਵਿਚ ਬੁਲਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ ਭਗਵੰਤ...