ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

62
Advertisement

ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

ਪੜ੍ਹੋ, ਕਿੰਨੇ ਦਿਨਾਂ ਲਈ ਮਿਲੀ ਜ਼ਮਾਨਤ

ਬਿਨ੍ਹਾਂ ਇਜ਼ਾਜ਼ਤ ਨਹੀਂ ਜਾ ਸਕਣਗੇ ਦਿੱਲੀ ਤੋਂ ਬਾਹਰ

ਚੰਡੀਗੜ੍ਹ,26ਮਈ(ਵਿਸ਼ਵ ਵਾਰਤਾ)-ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ 6 ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ। 11 ਜੁਲਾਈ ਤੱਕ ਉਹਨਾਂ ਨੂੰ ਅਦਾਲਤ ਤੋਂ ਅੰਤਰਿਮ ਰਾਹਤ ਮਿਲੀ ਹੈ। 10 ਜੂਨ ਨੂੰ ਉਨ੍ਹਾਂ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਹੋਣਾ ਹੋਵੇਗਾ। ਦੱਸ ਦਈਏ ਕਿ ਖ਼ਰਾਬ ਸਿਹਤ ਦੇ ਚਲਦਿਆਂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ- ਜੈਨ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਦੌਰਾਨ ਉਹ ਦਿੱਲੀ ਤੋਂ ਬਾਹਰ ਨਹੀਂ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਸੀਂ ਸਤੇਂਦਰ ਜੈਨ ਨੂੰ ਨਿੱਜੀ ਹਸਪਤਾਲ ‘ਚ ਇਲਾਜ ਕਰਵਾਉਣ ਦੀ ਇਜਾਜ਼ਤ ਦਿੰਦੇ ਹਾਂ। ਜੈਨ ਕਿਸੇ ਗਵਾਹ ਨੂੰ ਪ੍ਰਭਾਵਿਤ ਨਹੀਂ ਕਰੇਗਾ। ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦਿੱਲੀ ਤੋਂ ਬਾਹਰ ਨਹੀਂ ਜਾਵੇਗਾ। ਜ਼ਮਾਨਤ ਦੌਰਾਨ ਜੋ ਵੀ ਇਲਾਜ ਕੀਤਾ ਜਾ ਰਿਹਾ ਹੈ, ਉਸ ਦੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕੀਤੇ ਜਾਣ।

 

Advertisement