
ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)- ਸਥਾਨਕ ਸਰਕਾਰਾਂ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ. ਸਿੱਧੂ ਨੇ ਦੱਸਿਆ ਕਿ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਸੀ ਅਤੇ ਮਾਨਯੋਗ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮੁਅੱਤਲੀ ਅਧੀਨ ਇਸ ਅਧਿਕਾਰੀ ਦੀਆਂ ਸੇਵਾਵਾਂ ਤੁਰੰਤ ਬਰਖਾਸਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
Weather Update : ਪੰਜਾਬ ਵਿੱਚ ਸਵੇਰ ਅਤੇ ਸ਼ਾਮ ਨੂੰ ਵਧੀ ਠੰਢ
Weather Update : ਪੰਜਾਬ ਵਿੱਚ ਸਵੇਰ ਅਤੇ ਸ਼ਾਮ ਨੂੰ ਵਧੀ ਠੰਢ ਚੰਡੀਗੜ੍ਹ, 12ਨਵੰਬਰ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਠੰਢ ਹੋਲੀ-ਹੋਲੀ...






















