ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ

0
66

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ

ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰਡੰਟ ਗ੍ਰੇਡ-2, ਜਿਨ੍ਹਾ ਵਿੱਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਤ, ਇੱਕ ਪੱਛੜੀ ਸ੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਿਲ ਹਨ, ਨੂੰ ਤਰੱਕੀ ਦਿੱਤੀ ਗਈ ਹੈ।