ਪਟਿਆਲਾ, 19 ਮਈ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਸਮਾਣਾ ਵਿਧਾਨ ਸਭਾ ਹਲਕੇ ਤੋਂ ਪਟਿਆਲਾ ਪਾਰਲੀਮਾਨੀ ਹਲਕੇ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਈ ਜਾਵੇਗੀ।
ਉਹ ਆਪਣੇ ਜੱਦੀ ਪਿੰਡ ਰੱਖੜਾ ਤੇ ਨਾਨਕਾ ਪਿੰਡ ਕਲਿਆਣ ਵਿਖੇ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਜਿਥੇ ਸਮੁੱਚੇ ਪਟਿਆਲਾ ਪਾਰਲੀਮਾਨੀ ਹਲਕੇ ਵਿਚ ਐਨ ਕੇ ਸ਼ਰਮਾ ਦੀ ਉਮੀਦਵਾਰੀ ਨੂੰ ਲੈ ਕੇ ਉਤਸ਼ਾਹ ਹੈ, ਉਥੇ ਹੀ ਸਮਾਣਾ ਵਿਧਾਨ ਸਭਾ ਹਲਕੇ ਵਿਚ ਅਕਾਲੀ ਦਲ ਨੂੰ ਲੈ ਕੇ ਬਹੁਤ ਉਤਸ਼ਾਹ ਹੈ।
ਰੱਖੜਾ ਨੇ ਕਿਹਾ ਕਿ ਐਨ ਕੇ ਸ਼ਰਮਾ ਉਹਨਾਂ ਦੇ ਨਿੱਕੇ ਭਰਾ ਹਨ ਜਿਹਨਾਂ ਦੀਆਂ ਬਤੌਰ ਐਮ ਐਲ ਏ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਤੇ ਪ੍ਰਧਾਨ ਨਗਰ ਕੌਂਸਲ ਜ਼ੀਰਕਪੁਰ ਪ੍ਰਾਪਤੀਆਂ ਲੋਕਾਂ ਸਾਹਮਣੇ ਹਨ। ਉਹਨਾਂ ਕਿਹਾ ਕਿ ਅਸੀਂ ਅਕਾਲੀ ਦਲ ਵੱਲੋਂ ਵਾਰ-ਵਾਰ ਲੋਕਾਂ ਨੂੰ ਅਪੀਲ ਕਰ ਰਹੇ ਹਾਂ ਕਿ ਸਿਰਫ ਤੇ ਸਿਰਫ ਕਿਰਦਾਰ ਤੇ ਕਾਰਗੁਜ਼ਾਰੀ ਵੇਖ ਕੇ ਹੀ ਵੋਟਾਂ ਪਾਈਆਂ ਜਾਣ।
ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਉਹਨਾਂ ਨੂੰ ਸਰਪੰਚ ਤੋਂ ਲੈ ਕੇ ਮੰਤਰੀ ਤੱਕ ਜੋ ਵੀ ਜ਼ਿੰਮੇਵਾਰੀ ਮਿਲੀ ਉਹਨਾਂ ਨੇ ਪੂਰੀ ਤਨਦੇਹੀ ਨਾਲ ਨਿਭਾਈ ਹੈ ਜਿਸਦਾ ਨਤੀਜਾ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਉਹ ਤਾਂ ਇਹੀ ਵਾਅਦਾ ਲੋਕਾਂ ਨਾਲ ਕਰਦੇ ਹਨ ਕਿ ਇਕ ਵਾਰ ਬਤੌਰ ਐਮ ਪੀ ਸੇਵਾ ਉਹਨਾਂ ਦੀ ਝੋਲੀ ਪਾ ਕੇ ਵੇਖਣ ਫਿਰ ਪਤਾ ਲੱਗੇਗਾ ਕਿ 25 ਸਾਲਾਂ ਵਿਚ ਪ੍ਰਨੀਤ ਕੌਰ ਤੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੀ ਨਹੀਂ ਕਰਵਾ ਸਕੇ, ਜੋ ਉਹ ਕਰਵਾ ਕੇ ਵਿਖਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਾਬਕਾ ਚੇਅਰਮੈਨ ਰਣਜੀਤ ਸਿੰਘ ਰੱਖੜਾ, ਯੂਥ ਆਗੂ ਇੰਦਰਜੀਤ ਸਿੰਘ ਰੱਖੜਾ ਤੇ ਹੋਰ ਪਤਵੰਤੇ ਹਾਜ਼ਰ ਸਨ।
Punjabi ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ਡੇਟ ਮੁਲਤਵੀ ਹੋਣ ‘ਤੇ ਦਿਲਜੀਤ ਦੋਸਾਂਝ ਦਾ ਬਿਆਨ ਆਇਆ ਸਾਹਮਣੇ
Punjabi ਫ਼ਿਲਮ 'ਪੰਜਾਬ 95' ਦੀ ਰਿਲੀਜ਼ ਡੇਟ ਮੁਲਤਵੀ ਹੋਣ 'ਤੇ ਦਿਲਜੀਤ ਦੋਸਾਂਝ ਦਾ ਬਿਆਨ ਆਇਆ ਸਾਹਮਣੇ ਸੋਸ਼ਲ ਮੀਡੀਆ ਤੇ ਸਾਂਝੀ...