ਸਰਕਾਰੀ ਨੌਕਰੀ ਦੇ ਚੱਕਰ ’ਚ ਕਰੀਬ ਡੇਢ ਕਰੋੜ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ
ਚੰਡੀਗੜ੍ਹ ,3ਮਈ(ਵਿਸ਼ਵ ਵਾਰਤਾ)-: ਸ਼ਹਿਰ ਦੇ 10 ਸਰਕਾਰੀ ਸਕੂਲਾਂ ‘ਚ ਸਵੀਪਰਾਂ ਨੂੰ ਨੌਕਰੀ ‘ਤੇ ਰੱਖ ਕੇ ਕਰੀਬ ਡੇਢ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਗੱਲ ਦਾ ਖੁਲਾਸਾ ਓਦੋਂ ਹੋਇਆ ਜਦੋਂ ਉਨ੍ਹਾਂ ਸਵੀਪਰਾਂ ਨੂੰ ਤਨਖਾਹਾਂ ਨਹੀਂ ਮਿਲੀ. ਇਕ ਠੇਕੇਦਾਰ ਨੇ ਉਨ੍ਹਾਂ ਤੋਂ ਪੈਸੇ ਲੈ ਕੇ ਸ਼ਹਿਰ ਦੇ ਸਰਕਾਰੀ ਸਕੂਲਾਂ ‘ਚ ਸਵੀਪਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ, ਜਿਸ ਦੇ ਬਦਲੇ ਉਸ ਨੇ ਕਿਸੇ ਤੋਂ 40,000 ਰੁਪਏ, ਕੁਝ ਤੋਂ 50,000 ਰੁਪਏ ਅਤੇ ਕੁਝ ਤੋਂ 60,000 ਰੁਪਏ ਵੀ ਲਏ, ਪਰ ਜਦੋਂ 3 ਮਹੀਨਿਆ ਦੀ ਤਨਖਾਹ ਨਹੀਂ ਮਿਲੀ ਤਾਂ ਇਸ ਧੋਖਾਧੜੀ ਦਾ ਪਰਦਾਫਾਸ਼ ਹੋਇਆ।
ਠੱਗੀ ਦਾ ਸ਼ਿਕਾਰ ਹੋਈਆਂ ਵਿੱਚੋਂ ਜ਼ਿਆਦਾਤਰ ਔਰਤਾਂ ਧਨਾਸ, ਸੈਕਟਰ 56 ਅਤੇ ਮੌਲੀ ਜਗਰਾ ਦੇ ਛੋਟੇ-ਛੋਟੇ ਫਲੈਟਾਂ ਵਿੱਚ ਰਹਿੰਦੀਆਂ ਹਨ, ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਕਿਸੇ ਤੋਂ ਵਿਆਜ ‘ਤੇ ਪੈਸੇ ਲਏ ਅਤੇ ਕਿਸੇ ਨੇ ਆਪਣੀ ਬੱਚਤ ਦਾ ਪੈਸਾ ਲਗਾ ਕੇ ਨੌਕਰੀ ਲਈ ਸੀ , ਜਿਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਠੇਕੇਦਾਰ ਉਨ੍ਹਾਂ ਨਾਲ ਧੋਖਾ ਕਰ ਰਿਹਾ ਹੈ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਟਾਫ ਨੂੰ ਵੀ ਪਤਾ ਸੀ ਕਿ ਉਹ ਲਗਾਤਾਰ ਕੰਮ ਕਰ ਰਹੇ ਹਨ , ਇਸ ਦੇ ਬਾਵਜੂਦ ਉਨ੍ਹਾਂ ਨੂੰ ਕਿਸੇ ਨੇ ਨਹੀਂ ਦੱਸਿਆ, ਸਗੋਂ ਠੇਕੇਦਾਰ ਉਨ੍ਹਾਂ ਨੂੰ ਪੱਕਾ ਕਰਵਾਉਣ ਦਾ ਵਾਅਦਾ ਕਰਦਾ ਰਿਹਾ, ਪਰ ਜਦੋਂ ਸਿੱਖਿਆ ਵਿਭਾਗ ਨੂੰ ਇਹ ਸਭ ਪਤਾ ਲੱਗਾ ਤਾਂ ਸਿੱਖਿਆ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ 10 ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਨੂੰ ਮੁਅੱਤਲ ਕਰ ਦਿੱਤਾ ਅਤੇ ਇਸ ਦੀ ਵਿਭਾਗੀ ਜਾਂਚ ਦੇ ਹੁਕਮ ਦਿੱਤੇ।
ਵਾਰਡ ਨੰਬਰ 15 ਤੋਂ ਕੌਂਸਲਰ ਰਾਮਚੰਦਰ ਯਾਦਵ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਜਿਹਾ ਨਹੀਂ ਹੋ ਸਕਦਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀ ਇਸ ਵਿੱਚ ਸ਼ਾਮਲ ਨਾ ਹੋਣ, ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਬਹੁਤ ਵੱਡਾ ਧੋਖਾ ਹੈ ਅਤੇ ਉਹ ਜਾਂਚ ਲਈ ਸ਼ਿਕਾਇਤ ਵੀ ਦਰਜ ਕਰਵਾਉਣਗੇ।