ਚੰਡੀਗੜ, 29 ਸਤੰਬਰ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਦੀਆਂ ਦੇ ਮੌਸਮ ਨੂੰ ਦੇਖਦਿਆਂ ਪਹਿਲੀ ਅਕਤੂਬਰ 2017 ਤੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਡੀ.ਪੀ.ਆਈ ਨੇ ਦੱਸਿਆ ਕਿ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ ਜਦੋਂ ਕਿ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕੀਤਾ ਗਿਆ ਹੈ। ਤਬਦੀਲ ਕੀਤਾ ਸਮਾਂਪਹਿਲੀ ਅਕਤੂਬਰ 2017 ਤੋਂ ਲਾਗੂ ਹੋਵੇਗਾ। ਇਸ ਸਬੰਧੀ ਸੂਬੇ ਦੇ ਸਮੂਹ ਮੰਡਲ ਸਿੱਖਿਆ ਅਧਿਕਾਰੀਆਂ, ਜ਼ਿਲਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਤੇਐਲੀਮੈਂਟਰੀ ਸਿੱਖਿਆ) ਅਤੇ ਸਕੂਲ ਮੁਖੀਆਂ ਨੂੰ ਹੁਕਮਾਂ ਦੀ ਕਾਪੀ ਭੇਜ ਦਿੱਤੀ ਗਈ ਹੈ।
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।