}
ਮਾਨਸਾ 28 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਚਤਿੰਨ ਸਿੰਘ ਸਮਾਉਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਮਾਉਂ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ। ਇਸ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਇਲਾਵਾ ਅਕਾਲੀ ਦਲ (ਬਾਦਲ) ਦੀ ਜਿਲ੍ਹਾ ਮਾਨਸਾ ਦੀ ਸਮੁੱਚੀ ਲੀਡਰਸਿ਼ਪ ਵੱਲੋਂ ਸਮਾਉਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਮਰਹੂਮ ਚਤਿੰਨ ਸਿੰਘ ਸਮਾਉਂ ਦੀ ਮਿ੍ਰਤਕ ਦੇਹ ਨੂੰ ਪਾਰਟੀ ਵੱਲੋਂ ਦੁਸਾ਼ਲਾ ਭੇਂਟ ਕੀਤਾ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ.ਨਿਸਾਨ ਸਿੰਘ ਨੇ ਕਿਹਾ ਕਿ ਚਤਿੰਨ ਸਿੰਘ ਸਮਾਉਂ ਦੇ ਚਲੇ ਜਾਣ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਜਿਕਰਯੋਗ ਹੈ ਕਿ ਮਰਹੂਮ ਚਤਿੰਨ ਸਿੰਘ ਸਮਾਉਂ ਲੋਕ ਸਭਾ ਸੀਟ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ, ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਵਿਧਾਇਕ, ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਕਰੀਬ 20 ਸਾਲ ਪਿੰਡ ਸਮਾਉਂ ਦੇ ਸਰਪੰਚ ਵੀ ਰਹੇ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਬੱਲਮ ਸਿੰਘ ਕਲੀਪੁਰ, ਮਾਰਕਿਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਮਾਖਾ, ਸਾ਼ਮ ਲਾਲ ਧਲੇਵਾਂ, ਪ੍ਰਸੋਤਮ ਮੱਤੀ, ਕਾਂਗਰਸੀ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ, ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਸਿੰਗਲਾ ਤੋਂ ਇਲਾਵਾ ਭੋਲਾ ਸਿੰਘ ਸਮਾਉਂ ਵੀ ਹਾਜਰ ਸਨ।
Transfer news : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ
Transfer news : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ 38 IAS ਅਤੇ 1 PSC ਅਧਿਕਾਰੀ ਇੱਧਰੋਂ - ਉੱਧਰ ਚੰਡੀਗੜ੍ਹ, 12...