ਚੰਡੀਗੜ੍ਹ/ਬਠਿੰਡਾ/14 ਸਤੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹਨਾਂ ਨੇ ਕਦੇ ਵੀ ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਕਦੇ ਮੰਗਣਗੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ ਬਾਦਲ ਘਟੀਆ ਵਤੀਰੇ ਦੀ ਨੁਮਾਇਸ਼ ਕਰਦਾ ਹੋਇਆ ਅਜਿਹਾ ਪ੍ਰਚਾਰ ਕਰ ਰਿਹਾ ਹੈ ਕਿ ਉਸ ਨੇ ਬਾਦਲਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸ. ਬਾਦਲ ਨੇ ਦੱਸਿਆ ਕਿ ਵੱਡੇ ਬਾਦਲ ਸਾਹਿਬ ਨੇ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਸਰਕਾਰੀ ਮਕਾਨ ਦੀ ਪੇਸ਼ਕਸ਼ ਨੂੰ ਵੀ ਸਵੀਕਾਰ ਨਹੀ ਸੀ ਕੀਤਾ। ਸਾਨੂੰ ਇਸ ਸਰਕਾਰ ਤੋਂ ਕਿਸੇ ਤਰ੍ਹਾਂ ਦੀਆਂ ਰਿਆਇਤਾਂ ਦੀ ਲੋੜ ਨਹੀਂ ਹੈ, ਨਾ ਹੀ ਅਸੀਂ ਕਦੇ ਮੰਗੀਆਂ ਹਨ। ਹਾਂ ਮੌਜੂਦਾ ਸਰਕਾਰ ਵਿਚ ਅਹਿਮ ਅਹੁਦਿਆਂ ਉੱਤੇ ਬੈਠੇ ਕਈ ਵਿਅਕਤੀ ਹਨ, ਜਿਹੜੇ ਅਕਾਲੀ-ਭਾਜਪਾ ਸਰਕਾਰ ਅਜਿਹੀਆਂ ਰਿਆਇਤਾਂ ਮੰਗਦੇ ਅਤੇ ਲੈਂਦੇ ਰਹੇ ਹਨ।
ਇਸ ਤੋਂ ਪਹਿਲਾਂ ਬਠਿੰਡਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਵੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਸੀ।
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ...