ਹੁਸ਼ਿਆਰਪੁਰ 7 ਜੁਲਾਈ (ਵਿਸ਼ਵ ਵਾਰਤਾ)- ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਬੰਦੀ ਸਿੰਘਾਂ ਵਲੋਂ ਜੇਲ੍ਹ ਪ੍ਰਸ਼ਾਸ਼ਨ ਦੀਆਂ ਵਧੀਕੀਆਂ ਵਿਰੁੱਧ 30 ਜੂਨ ਤੋਂ ਭੁੱਖ ਹੜਤਾਲ ਕੀਤੀ ਹੋਈ ਹੈ ਜਿਨ੍ਹਾਂ ਦੇ ਹੱਕ ਵਿੱਚ ਹੁਸ਼ਿਆਰਪੁਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਪੰਜਾਬ ਸਰਕਾਰ ਲਈ ਇੱਕ ਮੰਗ ਪੱਤਰ ਨੋਬਲਜੀਤ ਸਿੰਘ ਅਵਾਜ਼-ਏ ਕੋਮ ਅਤੇ ਗੁਰਨਾਮ ਸਿੰਘ ਸਿੰਗੜੀਵਾਲਾ ਸ੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੀ ਅਗਵਾਈ ਹੇਠ ਏ ਡੀ ਸੀ ਅਨਿਲ ਕੁਮਾਰ ਨੂੰ ਦਿੱਤਾ ਗਿਆ । ਇਸ ਸਮੇਂ ਨੋਬਲਜੀਤ ਸਿੰਘ ਤੇ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਸਾਂਝੇ ਤੌਰ ਤੇ ਕਿਹਾ ਕਿ 13 ਫਰਵਰੀ 2020 ਨੂੰ ਨਾਭਾ ਜੇਲ੍ਹ ਪ੍ਰਸ਼ਾਸ਼ਨ ਦੀ ਅਣਗਹਿਲੀ ਕਾਰਨ ਪੋਥੀ ਸਾਹਿਬ ਜੀ ਦੀ ਬੇਅਦਬੀ ਦਾ ਮਸਲਾ ਸਾਹਮਣੇ ਆਇਆ ਸੀ ਤੇ ਜਾਂਚ ਪੜਤਾਲ ਉਪਰੰਤ ਜੇਲ੍ਹ ਪ੍ਰਸ਼ਾਸ਼ਨ ਦੋਸ਼ੀ ਪਾਇਆ ਗਿਆ ਸੀ ਤੇ ਜੇਲ੍ਹ ਪ੍ਰਸ਼ਾਸ਼ਨ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਜੇਲ੍ਹ ਅੰਦਰ ਬਣੇ ਗੁਰਦੁਆਰ ਸਾਹਿਬ ਵਿਖੇ ਮਾਫੀ ਮੰਗਣੀ ਪਈ ਸੀ ਤੇ ਸਭ ਦੇ ਸਾਹਮਣੇ ਇਹੋ ਵਿਸ਼ਵਾਸ਼ ਵੀ ਦਵਾਇਆ ਗਿਆ ਸੀ ਕਿ ਉਹ ਬੰਦੀ ਸਿੰਘਾਂ ਦੇ ਖ਼ਿਲਾਫ਼ ਮਨ ਵਿੱਚ ਰੰਜਿਸ਼ ਰੱਖ ਕੇ ਕੋਈ ਵਧੀਕੀ ਨਹੀਂ ਕਰਨ ਗੇ ਪਰ ਜੇਲ੍ਹ ਪ੍ਰਸ਼ਾਸ਼ਨ ਵਲੋ ਵਾਅਦ ਵਿੱਚ ਬੰਦੀ ਸਿੰਘਾਂ ਨਾਲ ਵਧੀਕੀਆਂ ਕਰਨੀਆਂ ਸੁਰੂ ਕਰ ਦਿੱਤੀਆਂ ਜਿਸ ਦੇ ਵਿਰੋਧ ਵਿੱਚ ਬੰਦੀ ਸਿੰਘਾਂ ਵਲੋਂ 30 ਜੂਨ ਤੋਂ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ ਅਤੇ ਹੁਣ ਜੇਲ੍ਹ ਪ੍ਰਸ਼ਾਸ਼ਨ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ ਤੇ ਹੁਣ ਭੁੱਖ ਹੜਤਾਲ ਖਤਮ ਕਰਨ ਲਈ ਬੰਦੀ ਸਿੰਘਾਂ ਤੇ ਦਵਾਅ ਪਾਇਆ ਜਾ ਰਿਹਾ ਹੈ ਜਿਸ ਕਾਰਨ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਵੱਖ ਵੱਖ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਿਸ ਦਾ ਸਿੱਖ ਜਥੇਬੰਦੀਆਂ ਸਖਤ ਵਿਰੋਧ ਕਰਦੀਆਂ ਹਨ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀਆਂ ਹਨ ਕਿ ਬੰਦੀ ਸਿੰਘਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਇਸ ਸਮੇਂ ਸੰਦੀਪ ਸਿੰਘ ਟਾਂਡਾ ਜਰਨਲ ਸਕੱਤਰ ਯੂਥ ਵਿੰਗ ਸ੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਸ਼ਰਨਜੀਤ ਸਿੰਘ, ਬਾਬਾ ਰਸ਼ਪਾਲ ਸਿੰਘ ਲੋਧੀ ਚੱਕ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਰਜਿੰਦਰ ਸਿੰਘ ਰਾਮਪੁਰ ,ਮੁਖਵਿੰਦਰ ਸਿੰਘ, ਸੁਰਿੰਦਰ ਸਿੰਘ ਨਸਰਾਲਾ, ਰਣਜੀਤ ਸਿੰਘ ਬੈਂਸਤਾਨੀ, ਮਨੀਤ ਅਸਲਾਮਾਵਾਦ ਆਦਿ ਹਾਜ਼ਰ ਸਨ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):-...