ਸ਼ਰਾਬ ਨੀਤੀ ਮਾਮਲਾ – ਕੇਜਰੀਵਾਲ ਤੋਂ ਅੱਜ ED ਕਰੇਗੀ ਪੁੱਛਗਿੱਛ
ਚੰਡੀਗੜ੍ਹ,2ਨਵੰਬਰ(ਵਿਸ਼ਵ ਵਾਰਤਾ)-ਸ਼ਰਾਬ ਨੀਤੀ ਮਾਮਲੇ ‘ਚ ਜਾਂਚ ਏਜੰਸੀ ਈਡੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਪੁੱਛਗਿੱਛ ਲਈ ਜਾਣ ਤੋਂ ਪਹਿਲਾਂ, ਕੇਜਰੀਵਾਲ ਨੇ ਈਡੀ ਨੂੰ ਜਵਾਬ ਦਿੱਤਾ ਹੈ ਕਿ ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਇਹ ਨੋਟਿਸ ਭਾਜਪਾ ਦੇ ਇਸ਼ਾਰੇ ‘ਤੇ ਭੇਜਿਆ ਗਿਆ ਹੈ, ਇਹ ਯਕੀਨੀ ਬਣਾਉਣ ਲਈ ਕਿ ਮੈਂ ਚਾਰ ਰਾਜਾਂ ‘ਚ ਚੋਣ ਪ੍ਰਚਾਰ ਲਈ ਨਾ ਜਾਵਾਂ। ਈਡੀ ਨੂੰ ਇਹ ਨੋਟਿਸ ਵਾਪਸ ਲੈਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਈਡੀ ਨੇ 30 ਅਕਤੂਬਰ ਨੂੰ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ। ਇਸ ਮਾਮਲੇ ‘ਚ ਅਪ੍ਰੈਲ ‘ਚ ਕੇਜਰੀਵਾਲ ਤੋਂ ਸੀਬੀਆਈ ਨੇ ਕਰੀਬ 9 ਘੰਟੇ ਪੁੱਛਗਿੱਛ ਕੀਤੀ ਸੀ।
ਗੌਰਤਲਬ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਇਹ ਵੀ ਦੱਸਣਾ ਬਣਦਾ ਹੈ ਕਿ 30 ਅਕਤੂਬਰ ਨੂੰ, ਸੁਪਰੀਮ ਕੋਰਟ ਨੇ 247 ਦਿਨਾਂ ਲਈ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ‘ਆਪ’ ਨੇਤਾ ਸਿਸੋਦੀਆ ‘ਤੇ ਦਿੱਲੀ ਦੀ ਸ਼ਰਾਬ ਨੀਤੀ ‘ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ ਹਨ। ਉਸ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।