ਸ਼ਰਾਬ ਨੀਤੀ ਮਾਮਲਾ
ਮਨੀਸ਼ ਸਿਸੋਦੀਆ ਖਿਲਾਫ ED ਦੀ ਸਪਲੀਮੈਂਟਰੀ ਚਾਰਜਸ਼ੀਟ ‘ਤੇ ਸੁਣਵਾਈ ਅੱਜ
ਚੰਡੀਗੜ੍ਹ,30ਮਈ(ਵਿਸ਼ਵ ਵਾਰਤਾ)-ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਖਿਲਾਫ ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ‘ਤੇ ਅੱਜ ਸੁਣਵਾਈ ਹੋਵੇਗੀ। ਇਹ ਮਾਮਲਾ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਚੱਲ ਰਿਹਾ ਹੈ। ਰਿਪੋਰਟਾਂ ਮੁਤਾਬਕ ਈਡੀ ਨੇ ਇਲਜ਼ਾਮ ਲਾਇਆ ਹੈ ਕਿ ਸਿਸੋਦੀਆ ਨੇ ਸ਼ਰਾਬ ਘੁਟਾਲੇ ਵਿੱਚ ਰਿਸ਼ਵਤ ਵਜੋਂ 622 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ। ਈਡੀ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ।