ਸ਼ਾਹਕੋਟ ਤੋਂ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਅਕਾਲ ਚਲਾਣੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 14ਦਸੰਬਰ(ਵਿਸ਼ਵ ਵਾਰਤਾ)- ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਅਕਾਲ ਚਲਾਣੇ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਸ਼ੋਕ ਸੰਦੇਸ਼ ਵਿੱਚ ਲਿਖਿਆ ” ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ… ਵਾਹਿਗੁਰੂ ਵਾਹਿਗੁਰੂ”