ਸ਼੍ਰੀਲੰਕਾ ਨੇ ਵਿਸ਼ਵ ਕੱਪ ‘ਚ ਹਾਸਲ ਕੀਤੀ ਪਹਿਲੀ ਜਿੱਤ

0
139

ਸ਼੍ਰੀਲੰਕਾ ਨੇ ਵਿਸ਼ਵ ਕੱਪ ‘ਚ ਹਾਸਲ ਕੀਤੀ ਪਹਿਲੀ ਜਿੱਤ

ਨੀਦਰਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ,21ਅਕਤੂਬਰ(ਵਿਸ਼ਵ ਵਾਰਤਾ)- ਸ਼੍ਰੀਲੰਕਾ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਰੋਮਾਂਚਕ ਮੈਚ ਵਿੱਚ ਨੀਦਰਲੈਂਡ ਨੂੰ 5 ਵਿਕਟਾਂ ਨਾਲ ਹਰਾਇਆ। ਗੌਰਤਲਬ ਹੈ ਕਿ ਹੁਣ ਤੱਕ ਟੀਮ ਨੂੰ ਪਹਿਲੇ ਤਿੰਨ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਲਖਨਊ ਦੇ ਏਕਾਨਾ ਸਟੇਡੀਅਮ ‘ਚ ਨੀਦਰਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 49.4 ਓਵਰਾਂ ਵਿੱਚ 262 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਵਾਬ ‘ਚ ਸ਼੍ਰੀਲੰਕਾ ਨੇ ਟੀਚੇ ਦਾ ਪਿੱਛਾ ਕਰਦੇ ਹੋਏ 48.2 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 263 ਦੌੜਾਂ ਬਣਾ ਲਈਆਂ।