ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅੱਜ ਅਟਾਰੀ ਤੋਂ ਹੋਵੇਗੀ ਸ਼ੁਰੂ
ਚੰਡੀਗੜ੍ਹ,1ਫਰਵਰੀ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀਰਵਾਰ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਬੀਤੇ ਦਿਨ ਹੀ ਸੁਖਬੀਰ ਬਾਦਲ ਨੇ ਯਾਤਰਾ ਦਾ ਕੈਲੰਡਰ ਜਾਰੀ ਕੀਤਾ ਸੀ। ਇਹ ਯਾਤਰਾ ਅਟਾਰੀ, ਅੰਮ੍ਰਿਤਸਰ ਤੋਂ ਰਵਾਨਾ ਹੋ ਕੇ 6ਵੇਂ ਦਿਨ ਤਰਨਤਾਰਨ ਵਿੱਚ ਪ੍ਰਵੇਸ਼ ਕਰੇਗੀ। ਸੁਖਬੀਰ ਬਾਦਲ ਸਾਬਕਾ ਅਕਾਲੀ ਦਲ ਸਰਕਾਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਗੱਲ ਕਰਨਗੇ। ਅਕਾਲੀ ਦਲ ਭਾਰਤ-ਪਾਕਿਸਤਾਨ ਸਰਹੱਦ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਯਾਤਰਾ ਦੀ ਅਗਵਾਈ ਕਰਨਗੇ। ਸੁਖਬੀਰ ਬਾਦਲ ਨੇ ਇੱਕ ਮਹੀਨੇ ਵਿੱਚ ਸੂਬੇ ਦੇ 43 ਹਲਕਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ।