ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ ਹੈ। ਕਿਸਾਨਾਂ ਨੇ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਟ੍ਰੈਕ ਦੇ ਜਾਮ ਕਾਰਨ ਯੂਪੀ, ਦਿੱਲੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ ਹਨ। ਕਈ ਟਰੇਨਾਂ ਨੂੰ ਰੱਦ ਕਰਨਾ ਪੈ ਰਿਹਾ ਹੈ ਅਤੇ ਕਈ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਜਾ ਰਹੇ ਹਨ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨਾਂ ਨੇ ਟਰੈਕਾਂ ਨੇ ਪੱਕੇ ਧਰਨਾ ਲਾ ਲਏ।