ਬਠਿੰਡਾ: ਸੂਬੇ ‘ਚ ਪੰਜਾਬੀ ਭਾਸ਼ਾ ਨੂੰ ਪਹਿਲਾ ਦਰਜ ਦੇਣ ਲਈ ਰਾਸ਼ਟਰੀ ਮਾਰਗ ‘ਤੇ ਲੱਗੇ ਸਾਈਨ ਬੋਰਡਾਂ ‘ਤੇ ਕੁੱਝ ਲੋਕਾਂ ਨੇ ਕਾਲਖ ਫੇਰ ਦਿੱਤੀ ਸੀ, ਜਿਸ ਨੂੰ ਲੈ ਕੇ ਵਿਵਾਦ ਵੱਧ ਗਿਆ ਸੀ। ਬੀਤੇ ਦਿਨੀਂ ਕੁੱਝ ਲੋਕਾਂ ਨੇ ਸੰਗਠਨਾਂ ਨੂੰ ਨਾਲ ਲੈ ਕੇ ਰਾਸ਼ਟਰਭਾਸ਼ਾ ਹਿੰਦੀ ਤੇ ਉਸ ਤੋਂ ਹੇਠ ਲਿਖੀ ਅੰਗ੍ਰੇਜ਼ੀ ਭਾਸ਼ਾ ਨੂੰ ਮਿਟਾ ਦਿੱਤਾ ਸੀ ਤੇ ਮੰਗ ਕੀਤੀ ਸੀ ਕਿ ਇਨ੍ਹਾਂ ਬੋਰਡਾਂ ਨੂੰ ਪੰਜਾਬੀ ‘ਚ ਲਿਖਿਆ ਜਾਵੇ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਨ੍ਹਾਂ ਬੋਰਡਾਂ ‘ਤੇ ਮਾਂ ਬੋਲੀ ‘ਚ ਜਾਣਕਾਰੀ ਲਿਖਣ ਦਾ ਫੈਸਲਾ ਕੀਤਾ ਹੈ। ਪੰਜਾਬੀ ਭਾਸ਼ਾ ਪ੍ਰੇਮੀਆਂ ਦੇ ਦਬਾਅ ਮਗਰੋਂ ਲੋਕ ਨਿਰਮਾਣ ਵਿਭਾਗ ਹਰਕਤ ‘ਚ ਆਇਆ ਤੇ ਉਸ ਨੇ ਹੱਥੋਂ-ਹੱਥੀਂ ਕੇਂਦਰ ਸਰਕਾਰ ਕੋਲੋਂ ਇਸ ਸੰਬੰਧੀ ਪ੍ਰਵਾਨਗੀ ਲੈ ਲਈ ਹੈ। ਜ਼ਿਕਰਯੋਗ ਹੈ ਕਿ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ‘ਤੇ ਲੱਗੇ ਸਾਈਨ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਤੀਜੇ ਨੰਬਰ ‘ਤੇ ਰੱਖਿਆ ਗਿਆ ਸੀ, ਜਦੋਂ ਕਿ ਹਿੰਦੀ ਨੂੰ ਪਹਿਲਾ ਤੇ ਅੰਗ੍ਰੇਜ਼ੀ ਨੂੰ ਦੂਜਾ ਸਥਾਨ ਦਿੱਤਾ ਗਿਆ ਸੀ। ਇਸ ਲਈ ਮਾਲਵਾ ਯੂਥ ਫੈਡਰੇਸ਼ਨ ਤੇ ਪੰਥਕ ਧਿਰਾਂ ਨੇ ਇਸ ਕੌਮੀ ਮਾਰਗ ‘ਤੇ ਲੱਗੇ ਸਾਈਨ ਬੋਰਡਾਂ ‘ਤੇ ਲਿਖੀ ਹਿੰਦੀ ਤੇ ਅੰਗ੍ਰੇਜ਼ੀ ਭਾਸ਼ਾ ‘ਤੇ ਕਾਲਾ ਪੋਚਾ ਫੇਰ ਦਿੱਤਾ ਸੀ। ਇਸ ਮਾਮਲੇ ਸੰਬੰਧੀ ਜਦੋਂ ਸਥਾਨਕ ਪੁਲਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਉਕਤ ਨੌਜਵਾਨਾਂ ਨੂੰ ਰੋਕ ਦਿੱਤਾ, ਜਿਸ ਦੇ ਰੋਸ ‘ਚ ਇਨ੍ਹਾਂ ਆਗੂਆਂ ਨੇ ਹਰਰਾਏਪੁਰ ਕੋਲ ਸੜਕ ਜਾਮ ਕਰ ਦਿੱਤੀ ਗਿਆ ਸੀ।
ਇਸ ਸੰਬੰਧੀ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ (ਕੌਮੀ ਹਾਈਵੇਅ) ਏ. ਕੇ. ਸਿੰਗਲਾ ਨੇ ਦੱਸਿਆ ਕਿ ਬਠਿੰਡਾ-ਅੰਮ੍ਰਿਤਸਰ ਸ਼ਾਹਰਾਹ ਦੇ ਸਾਰੇ ਸਾਈਨ ਬੋਰਡਾਂ ‘ਤੇ ਪੰਜਾਬੀ ਭਾਸ਼ਾ ਲਿਖੀ ਜਾਵੇਗੀ। ਕੇਂਦਰ ਸਰਕਾਰ ਤੋਂ ਇਸ ਸੰਬੰਧੀ ਪ੍ਰਵਾਨਗੀ ਲੈ ਲਈ ਹੈ ਤੇ 10 ਨਵੰਬਰ ਤਕ ਸਾਰੇ ਬੋਰਡ ਬਦਲ ਦਿੱਤੇ ਜਾਣਗੇ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...