ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

740
Advertisement


ਗੁਰਦਾਸਪੁਰ, 29 ਸਤੰਬਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਉਤੇ ਇਕ ਮਹਿਲਾ ਪੁਲਿਸ ਮੁਲਾਜ਼ਮ ਨੇ ਬਲਾਤਕਾਰ ਦੇ ਦੋਸ਼ ਲਾਏ ਹਨ, ਜਿਸ ਦੇ ਆਧਾਰ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ| ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਈ ਸੀ ਕਿ ਸੁੱਚਾ ਸਿੰਘ ਲੰਗਾਹ ਵੱਲੋਂ ਸਾਲ 2009 ਤੋਂ ਬਾਅਦ ਉਸ ਨਾਲ ਕਈ ਵਾਰੀ ਬਲਾਤਕਾਰ ਕੀਤਾ ਗਿਆ| ਇਸ ਦੌਰਾਨ ਗੁਰਦਾਸਪੁਰ ਸਿਟੀ ਪੁਲਿਸ ਨੇ ਸੁੱਚਾ ਸਿੰਘ ਲੰਗਾਹ ਵਿਰੁੱਧ ਆਈ.ਪੀ.ਸੀ ਦੀ ਧਾਰਾ 376, 384, 420 ਅਤੇ 506 ਅਧੀਨ ਮਾਮਲਾ ਦਰਜ ਕੀਤਾ ਹੈ|
ਇਸ ਕੇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਇਕ ਔਰਤ ਜੋ ਕਿ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਤਾਇਨਾਤ ਹੈ, ਨੇ ਉਨ੍ਹਾਂ ਸਾਹਮਣੇ 28 ਸਤੰਬਰ ਨੂੰ ਪੇਸ਼ ਹੋ ਕੇ ਲਿਖਤੀ ਸ਼ਿਕਾਇਤ ਦਿੱਤੀ ਸੀ| ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|
ਦੂਸਰੇ ਪਾਸੇ ਇਸ ਮਾਮਲੇ ਨੂੰ ਰਾਜਨੀਤੀ ਨਾਲ ਵੀ ਜੋੜਿਆ ਜਾ ਰਿਹਾ ਹੈ ਕਿਉਂਕਿ 11 ਅਕਤੂਬਰ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਗੁਰਦਾਸਪੁਰ ਦੇ ਅਕਾਲੀ ਦਲ ਦੇ ਪ੍ਰਧਾਨ ਵੀ ਹਨ|

Advertisement

LEAVE A REPLY

Please enter your comment!
Please enter your name here