ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ  ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੰਜਾਬ ਭਰ ਵਿਚ ਪਹਿਲੇ ਪੈਡ ਬੈਂਕ ਦੀ ਸ਼ੁਰੂਆਤ 

169
Advertisement
ਲੋੜਵੰਦ ਲੜਕੀਆਂ ਨੂੰ ਸਬਸਿਡੀ ਤੇ ਸੈਨੇਟਰੀ ਪੈਡ ਕਰਵਾਏ ਜਾਣਗੇ ਮੁਹੱਈਆ
 ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਤੋਂ ਲੋੜਵੰਦ ਲੜਕੀਆਂ ਲਈ ਸ਼ੁਰੂ ਕੀਤੀ ਜਾਵੇਗੀ ਸੈਨੇਟਰੀ ਪੈਡਾਂ ਦੀ ਵੰਡ
ਸੈਨੇਟਰੀ ਪੈਡ ਬੈਂਕ ਲਈ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਕੀਤੀ ਪਹਿਲ ਕਦਮੀ
ਐਸ.ਏ.ਐਸ.ਨਗਰ, 08 ਮਾਰਚ
ਪੰਜਾਬ ਸਰਕਾਰ ਵੱਲੋਂ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ  ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਦੀ ਉਸਾਰੂ ਸੋਚ ਸਦਕਾ ਅਤੇ ਜਿਲ੍ਹਾ ਪ੍ਰਸਾਸ਼ਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਰੈਂਡ ਆਕਸੀਜ਼ਨ ਦੇ ਸਹਿਯੋਗ ਨਾਲ ਪੰਜਾਬ ਭਰ ਵਿਚੋਂ  ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਪਹਿਲਾ ਪੈਡ ਬੈਂਕ ਲਾਂਚ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਦੇ ਇਸ ਉੱਦਮ ਅਤੇ ਜ਼ਿਲ੍ਹਾ ਪ੍ਰਸਾਸ਼ਨ ਐਸ.ਏ.ਐਸ.ਨਗਰ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਉੱਦਮ ਨੌਜਵਾਨ ਲੋੜਵੰਦ ਬੱਚੀਆਂ ਲਈ ਕਾਰਗਰ ਸਾਬਿਤ ਹੋਵੇਗਾ। ਪੈਡ ਬੈਂਕ ਲਾਂਚ ਮੌਕੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ  ਅਰੁਨਾ ਚੌਧਰੀ ਵੀ ਮੌਜੂਦ ਸਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਇਸ ਮੌੇਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਲੋੜਵੰਦ ਲੜਕੀਆਂ ਅਤੇ ਮੱਧਵਰਗ ਦੀਆਂ ਔਰਤਾਂ ਸੈਨਟਰੀ ਪੈਡ ਤੋਂ ਅਣਜਾਨ ਹਨ, ਜਿਸ ਕਾਰਨ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋਣਾਂ ਪੈਂਦਾ ਹੈ। ਇੱਕ ਔਰਤ ਲਈ ਆਪਣੇ ਆਪ ਨੂੰ ਨਿਰੋਗ ਰੱਖਣ ਲਈ ਸਰੀਰ ਦੀ ਸਫਾਈ ਅਤੇ ਮਾਹਵਾਰੀ ਦੀ ਸਫਾਈ ਰੱਖਣਾ ਵਿਸੇਸ਼ ਮਹੱਤਵ ਰੱਖਦੀ ਹੈ। ਉਨ੍ਹਾਂ ਇਸ ਮੌਕੇ ਪੈਡ ਬੈਂਕ ਲਈ ਬਰੈਂਡ ਆਕਸੀਜ਼ਨ  ਵੱਲੋਂ ਦਿੱਤੇ ਸਹਿਯੋਗ ਦੀ ਵੀ ਸਲਾਘਾ ਕੀਤੀ। ਉਨ੍ਹਾਂ ਇਸ ਮੌਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਖੇਤਰ ਵਿਚ ਔਰਤਾਂ ਮਰਦਾਂ ਤੋਂ ਪਿੱਛੇ ਨਹੀਂ ਹਨ। ਔਰਤਾਂ ਵਿਚ ਅੱਗੇ ਵਧਣ ਲਈ ਇੱਛਾ ਸ਼ਕਤੀ ਹੋਣੀ ਚਾਹੀਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲਾਂ ਵਿਚ ਪੜ੍ਹਦੀਆਂ ਨੋਜਵਾਨ ਲੜਕੀਆਂ ਨੂੰ ਮਾਹਵਾਰੀ ਸਮੇਂ ਸੈਨੇਟਰੀ ਪੈਡਾਂ ਦੀ ਵਰਤੋਂ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੈਡ ਬੈਂਕ ਰਾਂਹੀ ਸੈਨੇਟਰੀ ਪੈਡਾਂ ਦੀ ਵੰਡ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਨੌਜਵਾਨ ਲੜਕੀਆਂ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਵੀ ਪਹੁੰਚਾਇਆ ਜਾਵੇਗਾ। ਇਸ ਮੌਕੇ ਐਸ.ਡੀ.ਐਮ.ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਬਾਲ ਭਲਾਈ ਅਫਸਰ ਸ੍ਰੀਮਤੀ ਨਵਪ੍ਰੀਤ ਕੌਰ ਸਮੇਤ ਹੋਰ ਉੱਘੀਆਂ ਸ਼ਖਸ਼ੀਅਤਾਂ ਵੀ ਮੌਜੂਦ ਸਨ।
ਫੋਟੋ ਕੈਪਸ਼ਨ :1) ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਪੰਜਾਬ ਭਰ ਵਿਚ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਹਿਲੇ ਪੈਡ ਬੈਂਕ ਦੀ ਸ਼ੁਰੂਆਤ ਕਰਦੇ ਹੋਏ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਵੀ ਦਿਖਾਈ ਦੇ ਰਹੇ ਹਨ।
2) ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਪੰਜਾਬ ਭਰ ਵਿਚ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਹਿਲੇ ਪੈਡ ਬੈਂਕ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਅਤੇ ਸਮਾਗਮ ਵਿਚ ਸ਼ਾਮਿਲ ਸ਼ਖਸੀਅਤਾਂ
Advertisement

LEAVE A REPLY

Please enter your comment!
Please enter your name here