ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਸੈਰ-ਸਪਾਟਾ ਵਿਭਾਗ ਵੱਲੋਂ ਨੋਟਿਸ ਜਾਰੀ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,23ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਮੁਸੀਬਤ ਵਿੱਚ ਫਸ ਗਏ ਹਨ। ਜਾਣਕਾਰੀ ਅਨੁਸਾਰ ਗੋਆ ਵਿੱਚ ਯੁਵਰਾਜ ਨੇ ਵਪਾਰਕ ਗਤੀਵਿਧੀਆਂ ਲਈ ਇੱਕ ਵਿਲਾ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਇਸ ਦਾ ਪਤਾ ਲੱਗਣ ‘ਤੇ ਗੋਆ ਸੈਰ-ਸਪਾਟਾ ਵਿਭਾਗ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਗੋਆ ਸੈਰ-ਸਪਾਟਾ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ‘ਕਾਸਾ ਸਿੰਘ’ ਨਾਮ ਦੇ ਇਸ ਵਿਲਾ ਦੇ ਪਤੇ ‘ਤੇ ਨੋਟਿਸ ਜਾਰੀ ਕੀਤਾ ਹੈ। ਜਿਸ ‘ਚ ਕਿਹਾ ਗਿਆ ਸੀ, ਕਿ ਯੁਵਰਾਜ ਨੇ ਗੋਆ ਦੇ ਮੋਰਜਿਮ ‘ਚ ਬਣੇ ਵਿਲਾ ਨੂੰ ਹੋਮ ਸਟੇਅ ਦੇ ਤੌਰ ‘ਤੇ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ ਗੋਆ ਵਿੱਚ ਸਬੰਧਤ ਐਕਟ ਤਹਿਤ ਰਜਿਸਟ੍ਰੇਸ਼ਨ ਨਹੀਂ ਕਰਵਾਈ ਗਈ ਸੀ। ਯੁਵਰਾਜ ਨੂੰ 8 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਗੋਆ ਸਰਕਾਰ ਨੇ ਕ੍ਰਿਕਟਰ ਯੁਵਰਾਜ ਸਿੰਘ ਨੂੰ ਸੈਰ-ਸਪਾਟਾ ਵਪਾਰ ਕਾਨੂੰਨ ਤਹਿਤ ਆਪਣੀ ਜਾਇਦਾਦ ਦੀ ਰਜਿਸਟਰੀ ਕਾਨੂੰਨੀ ਨਾ ਕਰਵਾਉਣ ਲਈ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਸ ਵਿਰੁੱਧ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਹ ਨੋਟਿਸ ਸੈਰ ਸਪਾਟਾ ਵਿਭਾਗ ਅਧੀਨ ਜਾਇਦਾਦ ਦੀ ਰਜਿਸਟਰੇਸ਼ਨ ਨਾ ਕਰਵਾਉਣ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਸੈਰ ਸਪਾਟਾ ਵਿਭਾਗ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਹ ਰਿਹਾਇਸ਼ੀ ਜਾਇਦਾਦ ਕਥਿਤ ਤੌਰ ‘ਤੇ ਆਨਲਾਈਨ ਪਲੇਟਫਾਰਮ AirBnB ‘ਤੇ ਵਪਾਰਕ ਉਦੇਸ਼ਾਂ ਲਈ ਦਿਖਾਈ ਜਾ ਰਹੀ ਹੈ।