ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰੀਬੀ ਅਤੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਗ੍ਰਿਫਤਾਰ

100
Advertisement

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰੀਬੀ ਅਤੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਗ੍ਰਿਫਤਾਰ

 

ਚੰਡੀਗੜ੍ਹ 2 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਅਤੇ ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੂੰ ਬੀਤੀ ਰਾਤ 12:30 ਵਜੇ ਗ੍ਰਿਫਤਾਰ ਕਰ ਲਿਆ ਗਿਆ। ਕਾਰਵਾਈ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਲਾਂਕਿ ਮੀਡੀਆ ਰਿਪੋਰਟਾਂ ਮੁਤਾਬਕ ਉਹਨਾਂ ਨੂੰ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ‘ਤੇ ਇਮਰਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਉਨ੍ਹਾਂ ਦੇ ਦੋਸ਼ਾਂ ਨਾਲ ਜੋੜਿਆ ਜਾ ਰਿਹਾ ਹੈ। ਉਸ ਦੇ ਖਿਲਾਫ ਇਸਲਾਮਾਬਾਦ ਵਿੱਚ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਗਈ ਸੀ।

ਗ੍ਰਿਫਤਾਰੀ ਤੋਂ ਬਾਅਦ ਰਸ਼ੀਦ ਨੇਕਿਹਾ- ਪੁਲਸ ਨੇ ਮੈਨੂੰ ਬਿਨਾਂ ਕਿਸੇ ਵਾਰੰਟ ਦੇ ਗ੍ਰਿਫਤਾਰ ਕੀਤਾ ਹੈ। ਕਰੀਬ 200 ਪੁਲਿਸ ਵਾਲਿਆਂ ਨੇ ਮੇਰੇ ਘਰ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਤੋੜ ਦਿੱਤੇ ਉਨ੍ਹਾਂ ਨੇ ਮੇਰੇ ਨੌਕਰਾਂ ਦੀ ਕੁੱਟਮਾਰ ਕੀਤੀ ਅਤੇ ਮੈਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਲਿਆ। ਇੰਨਾ ਹੀ ਨਹੀਂ ਉਨ੍ਹਾਂ ਨੇ ਆਪਣੀ ਗ੍ਰਿਫਤਾਰੀ ਪਿੱਛੇ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਦਾ ਹੱਥ ਦੱਸਿਆ ਹੈ।

ਇਸ ਦੌਰਾਨ ਸਾਬਕਾ ਪੀਐੱਮ ਇਮਰਾਨ ਖਾਨ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਉਸਨੇ ਇੱਕ ਟਵੀਟ ਵਿੱਚ ਲਿਖਿਆ – ਰਸ਼ੀਦ ਦੀ ਗ੍ਰਿਫਤਾਰੀ ਦੀ ਸਖਤ ਨਿੰਦਾ। ਇਤਿਹਾਸ ਵਿੱਚ ਕਦੇ ਵੀ ਅਜਿਹੀ ਪੱਖਪਾਤੀ ਕਾਰਵਾਈ ਨਹੀਂ ਹੋਈ।

 

 

Advertisement