ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਾਰਤ ਪਰਤਣ ਤੋਂ ਬਾਅਦ ਦਿੱਲੀ ਵਿੱਚ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 19 ਦਸੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਿਦੇਸ਼ ਦੌਰੇ ਤੋਂ ਵਾਪਸ ਪਰਤ ਆਏ ਹਨ। ਇਸ ਵਿਚਾਲੇ ਉਹਨਾਂ ਨੇ ਅੱਜ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਵਿਦੇਸ਼ ਚਲੇ ਗਏ ਸਨ। ਇਸ ਦੌਰਾਨ ਉੁਹਨਾਂ ਦੇ ਵਿਦੇਸ਼ ਦੌਰੇ ਨੂੰ ਲੈ ਕੇ ਵਿਰੋਧੀਆਂ ਨੇ ਕਾਫੀ ਸਵਾਲ ਵੀ ਚੁੱਕੇ ਸਨ। ਜਿਸ ਤੋਂ ਬਾਅਦ ਚੰਨੀ ਨੇ ਸਾਫ ਕੀਤਾ ਸੀ ਕਿ ਉਹ ਬਹੁਤ ਵਿਦੇਸ਼ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਨਾਲ ਹੀ ਪੀਐੱਚਡੀ ਥੀਸਿਸ ਤੇ ਵੀ ਕੰਮ ਕਰ ਰਹੇ ਹਨ।
Congratulated Smt. @priyankagandhi Ji for the party’s historic victory in Himachal Pradesh polls. pic.twitter.com/G0yNfj9V8r
— Charanjit Singh Channi (@CHARANJITCHANNI) December 19, 2022