ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਸੀਟ ਤੋਂ ਐਲਾਨਿਆ ਗਿਆ ਹੈ ਉਮੀਦਵਾਰ
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਚੰਨੀ ਨੂੰ ਉਮੀਦਵਾਰ ਐਲਾਨਿਆ ਹੈ। ਟਿਕਟ ਮਿਲਣ ਦੀ ਖੁਸ਼ੀ ‘ਚ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸੋਮਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੱਥਾ ਟੇਕਣ ਲਈ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਪੁੱਜੇ। ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ।
https://x.com/CHARANJITCHANNI/status/1779706126046515267?t=6GMLRs9Cjftm0e-b41egvg&s=08