ਚੰਡੀਗੜ੍ਹ,26 ਜਨਵਰੀ:(ਵਿਸ਼ਵ ਵਾਰਤਾ ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਪੀਡਬਲਿਊਡੀ ਮੰਤਰੀ ਅਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਦੀ ਪਤਨੀ ਜਸਵਿੰਦਰ ਕੌਰ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅਕਾਲੀ ਆਗੂ ਨਾਲ ਡੂੰਘੀ ਹਮਰਦਰਦੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਨੇ ਸਾਂਝੇ ਤੌਰ ਤੇ ਆਖਿਆ ਕਿ ਸੇਖੋਂ ਪਰਿਵਾਰ ਲਈ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਬਰਦਾਸ਼ਤ ਕਰਨਾ ਬਹੁਤ ਹੀ ਮੁਸ਼ਕਿਲ ਹੈ। ਉਹਨਾਂ ਨੇ ਪਰਮਾਤਮਾ ਕੋਲ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਸਾਬਕਾ ਮੰਤਰੀ ਦੀ ਪਤਨੀ ਜਸਵਿੰਦਰ ਕੌਰ ਦਾ ਲੰਬੀ ਬੀਮਾਰੀ ਮਗਰੋਂ ਅੱਜ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪਿੱਛੇ ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ।