ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਦੁਖਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਹੋਏ ਨਤਮਸਤਕ

68
Advertisement

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਦੁਖਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਹੋਏ ਨਤਮਸਤਕ

ਚੰਡੀਗੜ੍ਹ,25ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਉਹ ਕੇਂਦਰੀ ਸੁਧਾਰ ਜੇਲ੍ਹ ਪਟਿਆਲਾ ਤੋਂ ਬਾਹਰ ਆ ਕੇ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ  ਦੁਖਨਿਵਾਰਨ ਸਾਹਿਬ ਅਤੇ ਵਿਸ਼ਵ ਪ੍ਰਸਿੱਧ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ। 

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਆਸ਼ੂ ਨੂੰ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਕੇਂਦਰੀ ਸੁਧਾਰ ਜੇਲ੍ਹ ਪਟਿਆਲਾ ਵਿਚ ਬੰਦ ਸਨ। ਗੁਰਦੁਆਰਾ ਦੁਖਨਿਵਾਰਨ ਤੋਂ ਬਾਹਰ ਆਉਂਦਿਆਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਹ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਨ ਅਤੇ ਆਪਣੀ ਕਾਂਗਰਸ ਪਾਰਟੀ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਇਸ ਔਖੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ। ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣ ਤੋਂ ਤੁਰੰਤ ਬਾਅਦ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਲਈ ਰਵਾਨਾ ਹੋ ਗਏ।

Advertisement